Corona in India: ਭਾਰਤ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ ਆਏ 21000 ਨਵੇਂ ਕੇਸ

more-21000-corona-cases-on-the-same-day
Corona in India: ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦੁਨੀਆ ‘ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ। ਭਾਰਤ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਸਾਢੇ ਛੇ ਲੱਖ ਨੂੰ ਪਾਰ ਕਰ ਗਈ ਹੈ।ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ, ਹੁਣ ਤੱਕ 6 ਲੱਖ 25 ਹਜ਼ਾਰ 544 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 18213 ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਤਿੰਨ ਲੱਖ 79 ਹਜ਼ਾਰ ਲੋਕ ਵੀ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 20 ਹਜ਼ਾਰ 903 ਨਵੇਂ ਕੇਸ ਸਾਹਮਣੇ ਆਏ ਤੇ 379 ਮੌਤਾਂ ਹੋਈਆਂ।

ਇਹ ਵੀ ਪੜ੍ਹੋ: Corona Vaccine Updates: ਆਜ਼ਾਦੀ ਦਿਵਸ ਮੌਕੇ ਦੇਸ਼ ਵਿੱਚ ਲਾਂਚ ਹੋ ਸਕਦੀ ਹੈ Corona Vaccine COVAXIN

ਦੇਸ਼ ਵਿੱਚ 2 ਜੁਲਾਈ ਤੱਕ ਕੁੱਲ 92 ਲੱਖ 97 ਹਜ਼ਾਰ 749 ਕੋਰੋਨਾ ਟੈਸਟ ਹੋ ਚੁੱਕੇ ਹਨ। ਇਸ ਵਿੱਚੋਂ ਕੱਲ੍ਹ 2 ਲੱਖ 41 ਹਜ਼ਾਰ 576 ਟੈਸਟ ਲਏ ਗਏ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ