Nadeep Kaur’s bail plea to be heard in High Court on February 24

Nadeep-Kaur's-bail-plea-to-be-heard-in-High-Court-on-February-24

ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਪੰਜਾਬ ਦੇ ਜ਼ਿਲ੍ਹਾ ਮੁਕਤਸਰ ਦੀ ਰਹਿਣ ਵਾਲੀ ,ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟਤੋਂ ਕੋਈ ਰਾਹਤ ਨਹੀਂ ਮਿਲੀ। ਸੁਣਵਾਈ 24 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਹਾਈਕੋਰਟ ਦੇ ਸੀਨੀਅਰ ਵਕੀਲ ਆਰ.ਐਸ. ਚੀਮਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਦੀਪ ਕੌਰ ਦੇ ਹੱਕ ‘ਚ ਅਦਾਲਤ ‘ਚ ਪੇਸ਼ ਹੋਣਗੇ। ਸਿਰਸਾ ਨੇ ਉਮੀਦ ਜਤਾਈ ਦੋ ਮਾਮਲਿਆਂ ਵਾਂਗ ਹੀ ਤੀਜੇ ਮਾਮਲੇ ‘ਚ ਨੌਦੀਪ ਕੌਰ ਨੂੰ ਜ਼ਮਾਨਤ ਮਿਲ ਜਾਵੇਗੀ ਅਤੇ ਨੌਦੀਪ ਕੌਰ ਜਲਦ ਹੀ ਕਰਨਾਲ ਜੇਲ੍ਹ ਤੋਂ ਬਾਹਰ ਆ ਜਾਵੇਗੀ।

ਇਹ ਐਫਆਈਆਰ 25/2021 ਦੇ ਸਬੰਧ ਵਿੱਚ ਹੈ। ਹੁਣ ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਹਾਈਕੋਰਟ ‘ਚ 24 ਫਰਵਰੀ ਨੂੰ ਹੋਵੇਗੀ।

ਦੱਸਣਯੋਗ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ 26 ਜਨਵਰੀ ਨੂੰ ਦਿੱਲੀ ‘ਚ ਵਾਪਰੀ ਹਿੰਸਾ ਦੇ ਸਬੰਧ ‘ਚ ਗ੍ਰਿਫ਼ਤਾਰ ਕੀਤੇ ਗਏ 120 ਕਿਸਾਨਾਂ ਜੋ ਤਿਹਾੜ ਜੇਲ ਵਿਚ ਬੰਦ ਹਨ , ਉਨ੍ਹਾਂ ਦੇ ਕੇਸ ਵੀ ਲੜ ਰਹੀ ਹੈ। ਇਨ੍ਹਾਂ ਚੋਂ ਤਕਰੀਬਨ 8 ਵਿਅਕਤੀਆਂ ਦੀ ਜ਼ਮਾਨਤ ਹੋ ਚੁੱਕੀ ਹੈ। ਇਨ੍ਹਾਂ ਚੋਂ ਇੱਕ 80 ਸਾਲਾ ਤੇ ਇੱਕ 70 ਸਾਲਾ ਬਜ਼ੁਰਗ ਵੀ ਸ਼ਾਮਲ ਹਨ।

ਨੌਦੀਪ ਦੇ ਖ਼ਿਲਾਫ਼ 12 ਜਨਵਰੀ ਨੂੰ ਵੱਖ-ਵੱਖ ਧਰਾਵਾਂ ਦੇ ਅਧੀਨ ਦੋ ਐੱਫ਼ਆਈਆਰ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਕਤਲ ਦੀ ਕੋਸ਼ਿਸ਼ ਕਰਨ ਅਤੇ ਕਥਿਤ ਤੌਰ ‘ਤੇ ਸੋਟੀਆਂ ਨਾਲ ਪੁਲਿਸ ‘ਤੇ ਹਮਲਾ ਕਰਨਾ ਵੀ ਸ਼ਾਮਿਲ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ