ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾ ਨਵਜੋਤ ਸਿੱਧੂ ਨੇ ਕੀਤੀ ਰਾਹੁਲ ਨਾਲ ਮੁਲਾਕਾਤ

rahul gandhi and navjot sidhu

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਦਿੱਲੀ ‘ਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕਾਂਗਰਸ ਨੇ ਸਿੱਧੂ ਨੂੰ ਆਪਣਾ ਸਟਾਰ ਪ੍ਰਚਾਰਕ ਬਣਾਇਆ ਹੈ। ਇਸ ਲਈ ਉਹ 10 ਅਪ੍ਰੈਲ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। 40 ਦਿਨਾਂ ਤਕ ਚੱਲਣ ਵਾਲੇ ਚੋਣ ਪ੍ਰਚਾਰ ਮੁਹਿੰਮ ਦੀ ਯੂਪੀ ਤੋਂ ਸ਼ੁਰੂ ਹੋਏਗੀ। ਦੱਸ ਦੇਈਏ ਪਹਿਲਾਂ ਵੀ ਸਿੱਧੂ ਚਾਰ ਸੂਬਿਆਂ ‘ਚ ਚੋਣ ਪ੍ਰਚਾਰ ਕਰ ਚੁੱਕੇ ਹਨ।

ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਸਿੱਧੂ ਨੇ ਚੋਣ ਮੁਹਿੰਮ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਉਹ 40 ਦਿਨਾਂ ਲਈ ਦੇਸ਼ ਭਰ ‘ਚ ਕਾਂਗਰਸ ਦਾ ਪ੍ਰਚਾਰ ਕਰਨਗੇ। 10 ਅਪ੍ਰੈਲ ਤੋਂ ਯੂਪੀ ਤੋਂ ਪ੍ਰਚਾਰ ਦੀ ਸ਼ੁਰੂਆਤ ਕੀਤੀ ਜਾਏਗੀ। ਯਾਦ ਰਹੇ ਕਾਂਗਰਸ ਨੇ ਨਵਜੋਤ ਸਿੱਧੂ ਦੇ ਨਾਲ-ਨਾਲ ਕੈਪਟਨ ਅਮਰਿੰਦਰ ਨੂੰ ਵੀ ਆਪਣਾ ਸਟਾਰ ਪ੍ਰਚਾਰਕ ਬਣਾਇਆ ਹੈ।

ਇਹ ਵੀ ਪੜ੍ਹੋ : ਚੋਣ ਕਮਿਸ਼ਨ ਕੋਲ ਅਕਾਲੀਆਂ ਦੀ ਸ਼ਿਕਾਇਤ ਲੈਕੇ ਪਹੁੰਚੇ ਸੁਨੀਲ ਜਾਖੜ ਅਤੇ ਹੋਰ ਕਾਂਗਰਸੀ ਲੀਡਰ

ਕੁਝ ਮਹੀਨੇ ਪਹਿਲਾਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਨਵਜੋਤ ਸਿੰਘ ਸਿੱਧੂ ਤੇ ਰਾਜਾ ਵੜਿੰਗ ਨੇ ਕਈ ਇਲਾਕਿਆਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਸੀ। ਰਾਜਸਥਾਨ ਵਿੱਚ ਜ਼ਿਆਦਾਤਰ ਰੈਲੀਆਂ ਨੂੰ ਸੰਬੋਧਨ ਕਰਨ ਕਰਕੇ ਸਿੱਧੂ ਦਾ ਗਲਾ ਵੀ ਖਰਾਬ ਹੋ ਗਿਆ ਸੀ।

ਕ੍ਰਿਕੇਟਰ ਹੋਣ ਦੇ ਨਾਲ-ਨਾਲ ਸਿੱਧੂ ਆਪਣੇ ਤਨਜ਼ ਤੇ ਸ਼ਾਇਰੀ ਕਰਕੇ ਵੀ ਲੋਕਾਂ ਵਿੱਚ ਕਾਫੀ ਮਕਬੂਲ ਹਨ ਪਰ ਹਾਲ ਹੀ ਵਿੱਚ ਪੁਲਵਾਮਾ ਹਮਲੇ ’ਤੇ ਦਿੱਤੇ ਵਿਵਾਦਤ ਬਿਆਨ ਕਰਕੇ ਸਿੱਧੂ ਨੂੰ ਵਿਰੋਧੀ ਦਲਾਂ ਦੀਆਂ ਗੱਲਾਂ ਸੁਣਨੀਆਂ ਪਈਆਂ ਸੀ।

Source:AbpSanjha