ਦੀਪੂ ਸਿੱਧੂ ਕੇਸ ਦੀ ਅਗਲੀ ਸੁਣਵਾਈ 12 ਨੂੰ

Next hearing of Deepu Sidhu case on 12th

26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ’ਤੇ ਵੀਰਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਸੁਣਵਾਈ ਹੋਈ।

ਦੀਪ ਸਿੱਧੂ ਦੀ ਜ਼ਮਾਨਤ ‘ਤੇ ਅੱਜ ਫੇਰ ਕੋਈ ਫੈਸਲਾ ਨਹੀਂ ਆ ਸਕਿਆ। ਦੀਪ ਸਿੱਧੂ ਦੀ ਜ਼ਮਾਨਤ ‘ਤੇ ਸੁਣਵਾਈ ਦੀ ਅਗਲੀ ਡੇਟ ਹੁਣ 12 ਅਪ੍ਰੈਲ ਪਾ ਦਿੱਤੀ ਗਈ ਹੈ।

ਬਹਿਸ ਦੌਰਾਨ ਕੋਰਟ ਨੇ ਹੁਕਮ ਦਿੱਤੇ ਹਨ ਕਿ 26 ਜਨਵਰੀ ਤੋਂ ਪਹਿਲਾਂ 25 ਦੀ ਰਾਤ ਨੂੰ ਦੀਪ ਸਿੱਧੂ ਵੱਲੋਂ ਕਿਸਾਨ ਮੋਰਚੇ ਦੀ ਸਟੇਜ ਤੋਂ ਦਿੱਤੀ ਗਈ ਸਪੀਚ ਨੂੰ ਟ੍ਰਾਂਸਲੇਟ ਕਰਕੇ ਕੋਰਟ ‘ਚ ਪੇਸ਼ ਕੀਤਾ ਜਾਏ ਅਤੇ ਉਸ ਤੋਂ ਬਾਅਦ ਦੀਪ ਸਿੱਧੂ ਦੀ ਜ਼ਮਾਨਤ ‘ਤੇ ਕੋਈ ਫੈਸਲਾ ਲਿਆ ਜਾਏਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ