Nirbhaya case: ਰਾਸ਼ਟਰਪਤੀ ਨੇ ਮੁਕੇਸ਼ ਦੀ ਰਹਿਮ ਅਪੀਲ ਨੂੰ ਕੀਤਾ ਖਾਰਜ

nirbhaya-case-the-president-dismisses-mukeshs-mercy-plea
Nirbhaya Case: Nirbhaya Case ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। Nirbhaya Case ਦੇ ਚਾਰ ਦੋਸ਼ੀਆਂ ਵਿਚੋਂ ਇਕ, ਮੁਕੇਸ਼ ਸਿੰਘ ਦੀ ਰਹਿਮ ਦੀ ਅਪੀਲ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫਾਰਸ਼ ‘ਤੇ ਖਾਰਜ ਕਰ ਦਿੱਤਾ। ਅਜਿਹੀ ਸਥਿਤੀ ਵਿਚ ਮੁਕੇਸ਼ ਸਿੰਘ ਨੂੰ ਫਾਂਸੀ ਤੋਂ ਬਚਣ ਦਾ ਆਖ਼ਰੀ ਰਸਤਾ ਵੀ ਬੰਦ ਹੈ ਅਤੇ ਮੁਕੇਸ਼ ਨੂੰ ਫਾਂਸੀ ਦਿੱਤੀ ਜਾਣੀ ਨਿਸ਼ਚਤ ਹੈ।

ਇਹ ਵੀ ਪੜ੍ਹੋ: Jharkhand Rape News: ਝਾਰਖੰਡ ਦੇ ਖੁੰਟੀ ‘ਚ ਮੇਲੇ ਤੋਂ ਆ ਰਹੀਆਂ ਛੇ ਲੜਕੀਆਂ ਨਾਲ ਸਮੂਹਿਕ ਜਬਰ ਜਨਾਹ

ਦੱਸ ਦੇਈਏ ਕਿ ਮੁਕੇਸ਼ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਨੂੰ ਭੇਜਣ ਦੇ ਨਾਲ-ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਵੱਲੋਂ ਇਸ ਅਪੀਲ ਨੂੰ ਖਾਰਿਜ ਕਰਨ ਦੇ ਲਈ ਸਿਫਾਰਸ਼ ਕੀਤੀ ਗਈ ਸੀ। ਇਸ ਦੇ ਬਾਅਦ ਇਸ ਪਟੀਸ਼ਨ ਨੂੰ ਰਾਸ਼ਟਰਪਤੀ ਨੇ ਖਾਰਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਇਸ ਨੂੰ ਉਪ ਰਾਜਪਾਲ ਅਨਿਲ ਬੈਜਲ ਨੂੰ ਭੇਜਿਆ ਗਿਆ ਸੀ, ਜਿਸ ਵਿੱਚ ਦਿੱਲੀ ਸਰਕਾਰ ਨੂੰ ਅਪੀਲ ਪਟੀਸ਼ਨ ਖਾਰਜ ਕਰਨ ਦੀ ਅਪੀਲ ਕੀਤੀ ਗਈ ਸੀ।

ਦੱਸ ਦੇਈਏ ਕਿ ਪਿਛਲੇ ਦਿਨੀਂ ਦੋਸ਼ੀ ਮੁਕੇਸ਼ ਸਿੰਘ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਰਹਿਮ ਦੀ ਅਪੀਲ ਕੀਤੀ ਸੀ। ਇਹ ਪਟੀਸ਼ਨ ਤਿਹਾੜ ਪ੍ਰਸ਼ਾਸਨ, ਫਿਰ ਦਿੱਲੀ ਸਰਕਾਰ, ਫਿਰ ਉਪ ਰਾਜਪਾਲ ਅਤੇ ਫਿਰ ਕੇਂਦਰੀ ਗ੍ਰਹਿ ਮੰਤਰਾਲੇ ਰਾਹੀਂ ਰਾਸ਼ਟਰਪਤੀ ਕੋਲ ਆਈ ਸੀ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ