ਦੇਸ਼

ਜਲ੍ਹਿਆਂਵਾਲਾ ਬਾਗ ਦੀ ਘਟਨਾ ਦੇ 100 ਸਾਲਾਂ ਬਾਦ ਵੀ ਕੋਈ ਨਹੀਂ ਜਾਣ ਸਕਿਆ ਇਹ ਰਹੱਸ!

ਜਲ੍ਹਿਆਂਵਾਲਾ ਬਾਗ ਦੀ ਘਟਨਾ ਬਾਰੇ ਹਾਲੇ ਤਕ ਸਰਕਾਰ ਤੇ ਪ੍ਰਸ਼ਾਸਨ ਇਹ ਨਹੀਂ ਜਾਣ ਸਕਿਆ ਕਿ 13 ਅਪਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਵਿੱਚ ਕਿੰਨੇ ਲੋਕ ਸ਼ਹੀਦ ਹੋਏ ਸੀ। ਇਸੇ ਕਰਕੇ ਸੂਚਨਾ ਅਧਿਕਾਰ ਐਕਟ ਤਹਿਤ ਮੰਗੀ ਜਾਣਕਾਰੀ ਵੀ ਨਹੀਂ ਮਿਲੀ। ਹਰ ਸਾਲ 13 ਅਪਰੈਲ ਨੂੰ ਸਰਕਾਰੀ ਅਧਿਕਾਰੀ ਤੇ ਲੀਡਰ ਜਲ੍ਹਿਆਂਵਾਲਾ ਬਾਗ ਵਿੱਚ ਮੌਨ ਖੜ੍ਹੇ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਤਾਂ ਦਿੰਦੇ ਹਨ ਪਰ ਨਾ ਤਾਂ ਉਨ੍ਹਾਂ ਸ਼ਹੀਦਾਂ ਨੂੰ ਸਰਕਾਰੀ ਕਾਗਜ਼ਾਂ ਵਿੱਚ ਸ਼ਹੀਦਾਂ ਦਾ ਦਰਜਾ ਮਿਲਿਆ ਤੇ ਨਾ ਹੀ ਇਹ ਪਤਾ ਲੱਗਾ ਕਿ ਆਖ਼ਰਕਾਰ ਸ਼ਹੀਦ ਕਿੰਨੇ ਲੋਕ ਹੋਏ ਸੀ।

ਸੋਸ਼ਲ ਵਰਕਰ ਨਰੇਸ਼ ਜੌਹਰ ਨੇ ਇਸ ਬਾਰੇ ਦੱਸਿਆ ਕਿ ਉਨ੍ਹਾਂ 30 ਦਸੰਬਰ, 2018 ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸੂਚਨਾ ਅਧਿਕਾਰ ਐਕਟ ਤਹਿਤ ਜਾਣਕਾਰੀ ਮੰਗੀ ਸੀ ਕਿ ਜਨਰਲ ਡਾਇਰ ਦੇ ਹੁਕਮਾਂ ‘ਤੇ ਹੋਈ ਗੋਲ਼ੀਬਾਰੀ ਨਾਲ ਕਿੰਨੇ ਲੋਕ ਸ਼ਹੀਦ ਹੋਏ ਸੀ। ਇਸ ਗੱਲ ਨੂੰ ਅੱਜ 100 ਦਿਨ ਹੋ ਚੱਲੇ ਹਨ, ਪਰ ਅਧਿਕਾਰੀ RTI ਦਾ ਕੋਈ ਜਵਾਬ ਨਹੀਂ ਦੇ ਰਹੇ।

ਇਹ ਵੀ ਪੜ੍ਹੋ : ਕਿਸ਼ਤੀ ਬਣੀ 100 ਲੋਕਾਂ ਦੀ ਮੌਤ ਦੀ ਵਜ੍ਹਾ

ਜਲ੍ਹਿਆਂਵਾਲਾ ਬਾਗ ਵਿੱਚ ਗੋਲ਼ੀਕਾਂਡ ਦੇ ਤੁਰੰਤ ਬਾਅਦ ਲਾਹੌਰ ਵਿੱਚ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਭੇਜੀ ਆਪਣੀ ਰਿਪੋਰਟ ਵਿੱਚ ਜਨਰਲ ਡਾਇਰ ਨੇ 200 ਤੋਂ 300 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਸੀ, ਜਦਕਿ ਮਾਈਕਲ ਓਡਵਾਇਰ ਨੇ ਆਪਣੀ ਭੇਜੀ ਰਿਪੋਰਟ ਵਿੱਚ ਮਰਨ ਵਾਲਿਆਂ ਦੀ ਗਿਣਤੀ 200 ਲਿਖੀ ਸੀ। ਹੋਮ ਮਿਨਿਸਟ੍ਰੀ (1919), ਨੰਬਰ-23, ਡੀਆਰ-2 ਵਿੱਚ ਚੀਫ ਸਕੱਤਰ ਜੇਬੀ ਥਾਮਸ ਤੇ ਐਚਡੀ ਕ੍ਰੇਕ ਨੇ 290 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਸੀ।

ਉੱਧਰ ਮਿਲਟਰੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ 13 ਅਪਰੈਲ ਵਾਲੇ ਦਿਨ ਜਲ੍ਹਿਆਂਵਾਲਾ ਬਾਗ ਵਿੱਚ 200 ਤੋਂ ਵੀ ਘੱਟ ਲੋਕ ਮਾਰੇ ਗਏ ਸੀ। ਅਧਿਕਾਰਤ ਤੌਰ ‘ਤੇ 381 ਲੋਕਾਂ ਦੇ ਮਾਰੇ ਜਾਣ ਤੇ 1208 ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਹਾਲਾਂਕਿ ਅੰਮ੍ਰਿਤਸਰ ਸੇਵਾ ਕਮੇਟੀ ਨੇ ਜਲ੍ਹਿਆਂਵਾਲਾ ਬਾਗ ਵਿੱਚ ਮਰਨ ਵਾਲਿਆਂ ਦੀ ਗਿਣਤੀ 501 ਦੱਸੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago