Corona in Jalandhar: ਜਲੰਧਰ ਵਿੱਚ Corona ਕਾਰਨ ਹੋਈ 9ਵੀਂ ਮੌਤ, ਇਲਾਕੇ ਵਿੱਚ ਸਹਿਮ ਦਾ ਮਾਹੌਲ

ome-more-death-in-jalandhar-due-to-corona

Corona in Jalandhar: ਕੋਰੋਨਾ ਵਾਇਰਸ ਦੇ ਕਾਰਨ ਜਲੰਧਰ ਦੇ ਇਕ ਹੋਰ ਮਰੀਜ਼ ਨੇ ਲੁਧਿਆਣਾ ਦੇ ਡੀ. ਐੱਮ. ਸੀ. ‘ਚ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 9 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਥਾਨਕ ਟੈਗੋਰ ਨਗਰ ਦੇ ਰਹਿਣ ਵਾਲੇ 64 ਸਾਲਾ ਵਿਅਕਤੀ ਨੂੰ ਸਿਹਤ ਜ਼ਿਆਦਾ ਖਰਾਬ ਹੋਣ ਕਰਕੇ 1 ਜੂਨ ਨੂੰ ਐੱਸ. ਜੀ. ਐੱਲ. ਹਸਪਤਾਲ ਤੋਂ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ‘ਚ ਰੈਫਰ ਕੀਤਾ ਗਿਆ ਸੀ, ਜਿੱਥੇ ਇਲਾਜ ਦੌਰਾਨ ਦੇਰ ਰਾਤ ਮਰੀਜ਼ ਨੇ ਦਮ ਤੋੜ ਦਿੱਤਾ। ਉਕਤ ਵਿਅਕਤੀ ਦੀ ਬੀਤੇ ਦਿਨ ਹੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਉਕਤ ਮਰੀਜ਼ ਸ਼ੂਗਰ ਦੀ ਬੀਮਾਰੀ ਨਾਲ ਵੀ ਪੀੜਤ ਸੀ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ