ਸੁਰੱਖਿਆ ਬਲਾਂ ਵਿਚਕਾਰ ਮੁਕਾਬਲੇ ਵਿੱਚ ਇੱਕ ਸੈਨਿਕ ਦੀ ਮੌਤ ਅਤੇ ਪੁਲਵਾਮਾ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ

One soldier killed in encounter between security forces

ਦੇਰ ਰਾਤ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ (Pulwama Encounter ) ਮੁੱਠਭੇੜ ਜਾਰੀ ਹੈ। ਇਸ ਦੌਰਾਨ ਇੱਕ ਅੱਤਵਾਦੀ ਨੂੰ ਮਾਰਨ ਵਿਚ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਤਿੰਨ ਤੋਂ ਚਾਰ ਅੱਤਵਾਦੀਆਂ ਨੂੰ ਘੇਰ ਲਿਆ ਹੈ। ਇਸ ਮੁਕਾਬਲੇ ਦੌਰਾਨ ਇਕ ਜਵਾਨ ਦੇ ਸ਼ਹੀਦ ਹੋਣ ਦੀ ਵੀ ਜਾਣਕਾਰੀ ਹੈ।

ਕਸ਼ਮੀਰ ਜ਼ੋਨ ਦੇ ਇਕ ਪੁਲਿਸ ਅਧਿਕਾਰੀ ਦੇ ਅਨੁਸਾਰ ਤਿੰਨ ਤੋਂ ਚਾਰ ਨੂੰ ਘੇਰ ਲਿਆ ਗਿਆ ਹੈ ਅਤੇ ਮੁਠਭੇੜ ਜਾਰੀ ਹੈ। ਰਾਜਪੋਰਾ ਖੇਤਰ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਸੁਰੱਖਿਆ ਬਲਾਂ ਨੂੰ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਕੀਤੀ ਗਈ ਸੀ।

ਅੱਤਵਾਦੀਆਂ ਨੇ ਆਤਮ ਸਮਰਪਣ ਕਰਨ ਦੀ ਬਜਾਏ ਫਾਇਰਿੰਗ ਸ਼ੁਰੂ ਕਰ ਦਿੱਤੀ। ਇੱਕ ਅੱਤਵਾਦੀ ਦੇ ਜਵਾਬੀ ਕਾਰਵਾਈ ਵਿਚ ਮਾਰੇ ਜਾਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਇਕ ਜਵਾਨ ਦੇ ਸ਼ਹੀਦ ਹੋਣ ਦੀ ਵੀ ਖਬਰ ਹੈ। ਜ਼ਖਮੀ ਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਸੀ , ਜਿੱਥੇ ਉਸਨੇ ਦਮ ਤੋੜ ਦਿੱਤਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ