ਦੇਸ਼

ਫੂਲਕਾ ਤੇ ਗੰਭੀਰ ਸਮੇਤ ਹੋਰਾਂ ਨੂੰ ਰਾਸ਼ਟਰਪਤੀ ਨੇ ਦਿੱਤੇ ਪਦਮ ਐਵਾਰਡ

ਰਾਸ਼ਟਰਪਤੀ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ‘ਚ ਸਮਾਗਮ ‘ਚ ਉੱਘੀਆਂ ਸ਼ਖ਼ਸੀਅਤਾਂ ਨੂੰ ਪਦਮ ਐਵਾਰਡ ਨਾਲ ਸਨਮਾਨਿਤ ਕੀਤਾ। 26 ਜਨਵਰੀ ਯਾਨੀ ਗਣਤੰਤਰ ਦਿਵਸ ਮੌਕੇ ਸਰਕਾਰ ਨੇ ਇਨ੍ਹਾਂ ਹਸਤੀਆਂ ਲਈ ਪੁਰਸਕਾਰਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ ਵਿੱਚ ਵਕੀਲ ਤੇ ਸਿਆਸਤਦਾਨ ਐਚ.ਐਸ. ਫੂਲਕਾ ਕੇ ਕਈ ਪੰਜਾਬੀਆਂ ਸਮੇਤ 112 ਲੋਕ ਸ਼ਾਮਲ ਸਨ।

ਇਹ ਵੀ ਪੜ੍ਹੋ : ਮਨਜਿੰਦਰ ਸਿਰਸਾ ਸੰਭਾਲਣਗੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ

ਹਰਵਿੰਦਰ ਸਿੰਘ ਫੂਲਕਾ ਨੂੰ ਰਾਸ਼ਟਰਪਤੀ ਨੇ ਜਨਤਕ ਖੇਤਰ ਵਿੱਚ ਆਪਣਾ ਯੋਗਦਾਨ ਪਾਉਣ ਬਦਲੇ ਪਦਮਸ਼੍ਰੀ ਪੁਰਸਕਾਰ ਦਿੱਤਾ ਹੈ। ਉਨ੍ਹਾਂ ਤੋਂ ਇਲਾਵਾ ਰਾਸ਼ਟਰਪਤੀ ਨੇ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੂੰ ਕ੍ਰਿਕਟ ‘ਚ ਚੰਗਾ ਪ੍ਰਦਰਸ਼ਨ ਕਰਨ ਲਈ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ। ਉਧਰ ਭਾਰਤੀ ਫੁੱਟਬਾਲਰ ਸੁਨੀਲ ਸ਼ੈਤਰੀ ਨੂੰ ਵੀ ਰਾਸ਼ਟਰਪਤੀ ਨੇ ਪਦਮਸ਼੍ਰੀ ਨਾਲ ਨਿਵਾਜ਼ਿਆ।

ਰਾਸ਼ਟਰਪਤੀ ਨੇ ਸਵਪਨ ਚੌਧਰੀ ਨੂੰ ਸੰਗੀਤ, ਅਦਾਕਾਰੀ ਖੇਤਰ ਵਿੱਚ ਮਨੋਜ ਵਾਜਪਾਈ ਨੂੰ ਪਦਮਸ਼੍ਰੀ ਸਨਮਾਨ ਦਿੱਤਾ। ਉੱਧਰ ਪਰਬਤਾਰੋਹੀ ਬਛੇਂਦਰੀ ਪਾਲ, ਫੂਡ ਪ੍ਰੋਸੇਸਿੰਗ ਦੇ ਲਈ ਐਮਡੀਐਚ ਮਸਾਲਿਆਂ ਦੇ ਮਾਲਕ ਧਰਮਪਾਲ ਗੁਲਾਟੀ ਨੂੰ ਪਦਮ ਭੂਸ਼ਣ ਦਿੱਤਾ ਹੈ। ਲੋਕ ਗਾਇਕਾ ਤੀਜਨ ਬਾਈ ਨੂੰ ਇਸ ਸਮਾਗਮ ਦੌਰਾਨ ਪਦਮ ਵਿਭੂਸ਼ਣ ਅਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ 11 ਮਾਰਚ ਨੂੰ ਰਾਸ਼ਟਪਤੀ ਨੇ 56 ਇੱਕ ਪਦਮ ਐਵਾਰਡ ਵੀ ਦਿੱਤੇ ਸਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago