ਦੇਸ਼

ਭਾਰਤ-ਪਾਕਿ ‘ਲੜਾਈ’ ਤੇ ਵੱਡਾ ਖੁਲਾਸਾ, ਚੀਨੀ ਜਹਾਜ਼ ਨੇ ਡੇਗਿਆ ਸੀ ਭਾਰਤੀ ਮਿੱਗ-21..!

ਪਿਛਲੇ ਮਹੀਨੇ ਭਾਰਤ ਵੱਲੋਂ ਪਾਕਿਸਤਾਨ ਦੇ ਬਾਲਾਕੋਟ ਸਥਿਤ ਅੱਤਵਾਦੀ ਟਿਕਾਣਿਆਂ ‘ਤੇ ਕੀਤੀ ਏਅਰ ਸਟ੍ਰਾਈਕ ਮਗਰੋਂ ਪਾਕਿਸਤਾਨੀ ਜਹਾਜ਼ਾਂ ਨੇ ਭਾਰਤੀ ਸਰਹੱਦ ਅੰਦਰ ਬੰਬ ਸੁੱਟੇ ਸੀ। ਇਸ ਦੌਰਾਨ ਭਾਰਤ-ਪਾਕਿਸਤਾਨ ਦਰਮਿਆਨ ਡਾਗਫਾਈਟ ਹੋਈ ਤੇ ਭਾਰਤ ਦਾ ਮਿੱਗ-21 ਕ੍ਰੈਸ਼ ਹੋਇਆ ਤੇ ਪਾਕਿਸਤਾਨ ਦਾ ਐਫ-16 ਸੁੱਟ ਦਿੱਤਾ ਗਿਆ। ਹੁਣ ਚੀਨ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਕੋਲ ਐਫ-16 ਲੜਾਕੂ ਜਹਾਜ਼ ਨਹੀਂ ਬਲਕਿ ਚੀਨ ਵੱਲੋਂ ਤਿਆਰ ਕੀਤੇ ਜੇਐਫ-17 ਥੰਡਰ ਨੇ ਭਾਰਤੀ ਮਿੱਗ-21 ਨੂੰ ਸੁੱਟਿਆ ਸੀ।

ਚੀਨ ਦੀ ਕੌਮੀ ਰੱਖਿਆ ਯੂਨੀਵਰਸਿਟੀ (ਐਨਡੀਯੂ) ਵਿੱਚ ਪ੍ਰੋਫੈਸਰ ਜਿਨ ਯੀਨਾਨਾ ਨੇ ਕਿਹਾ ਹੈ ਕਿ ਅਮਰੀਕੀ ਜੈੱਟ ਐਫ-16 ਨੇ ਨਹੀਂ ਬਲਕਿ ਹੋ ਸਕਦਾ ਹੈ ਜੇਐਫ-17 ਥੰਡਰ ਨੇ ਭਾਰਤੀ ਜੈੱਟ ਮਿਗ-21 ਨੂੰ ਸੁੱਟਿਆ ਹੋਵੇ। ਜਿਨ ਨੇ ਇਹ ਵੀ ਕਿਹਾ ਕਿ ਜ਼ਮੀਨ ਤੋਂ ਹਵਾ ਵਿੱਚ ਮਾਰ ਕਰ ਸਕਣ ਵਾਲੀ ਮਿਸਾਈਲ ਨਹੀਂ ਬਲਕਿ ਹਵਾ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਮਿਸਾਈਲ ਨਾਲ ਮਿਗ-21 ਨੂੰ ਸੁੱਟਿਆ ਗਿਆ। ਕੁਝ ਸਮਾਂ ਪਹਿਲਾਂ ਪਾਕਿਸਤਾਨੀ ਫ਼ੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਵੀ ਕਿਹਾ ਸੀ ਕਿ ਉਨ੍ਹਾਂ ਭਾਰਤ ਖ਼ਿਲਾਫ਼ ਐਫ-16 ਲਈ ਨਹੀਂ ਬਲਕਿ ਜੇਐਫ-17 ਥੰਡਰ ਜਹਾਜ਼ ਦੀ ਵਰਤੋਂ ਕੀਤੀ ਗਈ ਸੀ। ਚੀਨੀ ਮਾਹਰ ਨੇ ਵੀ ਪਾਕਿਸਤਾਨ ਦੇ ਬਿਆਨ ਨੂੰ ਮਜ਼ਬੂਤੀ ਦੇਣ ਲਈ ਇਹੋ ਸੰਭਾਵਨਾ ਜਤਾਈ ਹੈ।

ਇਹ ਵੀ ਪੜ੍ਹੋ : ਅਮਰੀਕਾ ਦੀ ਪਾਕਿਸਤਾਨ ਨੂੰ ਨਸੀਅੱਤ, ਕਿਹਾ ਕਿ ਜਲਦ ਹੀ ਅੱਤਵਾਦੀਆਂ ਖਿਲਾਫ ਕਾਰਵਾਈ ਕਰੇ ਪਾਕਿਸਤਾਨ

ਜੇਐਫ-17 ਲੜਾਕੂ ਜਹਾਜ਼ ਚੀਨ ਅਤੇ ਪਾਕਿਸਤਾਨ ਨੇ ਮਿਲ ਕੇ ਤਿਆਰ ਕੀਤਾ ਹੈ। ਜਿਨ ਦਾ ਇਹ ਬਿਆਨ ਉਸ ਸਮੇਂ ਆਇਆ ਹੈ, ਜਦ ਉਹ ਪਾਕਿਸਤਾਨ ਨਾਲ ਰਲ ਕੇ ਜੇਐਫ-17 ਥੰਡਰ ਨੂੰ ਹੋਰ ਵਿਕਸਤ ਕਰਨ ਵਿੱਚ ਲੱਗਿਆ ਹੋਇਆ ਹੈ। ਜਿਨ ਨੇ ਪਾਕਿਸਤਾਨ ਵੱਲੋਂ ਇਸ ਕਾਰਵਾਈ ਵਿੱਚ ਐਫ-16 ਦੀ ਵਰਤੋਂ ਨਾ ਕਰਨ ਦੇ ਕਈ ਕਾਰਨ ਵੀ ਦੱਸੇ, ਜਿਨ੍ਹਾਂ ਵਿੱਚ ਅਮਰੀਕਾ ਨਾਲ ਕੀਤਾ ਕਰਾਰ ਵੀ ਹੈ ਕਿ ਪਾਕਿਸਤਾਨ ਇਸ ਜਹਾਜ਼ ਦੀ ਵਰਤੋਂ ਕਿਸੇ ਹਮਲਾਵਰ ਕਾਰਵਾਈ ਲਈ ਨਹੀਂ ਕਰੇਗਾ। ਅਮਰੀਕਾ ਨੇ ਵੀ ਪਾਕਿਸਤਾਨ ਤੋਂ ਭਾਰਤ ਵਿੱਚ ਬੰਬ ਸੁੱਟਣ ਲਈ ਆਪਣੇ ਤਿਆਰ ਕੀਤੇ ਜਹਾਜ਼ ਵਰਤਣ ਬਾਰੇ ਰਿਪੋਰਟ ਤਲਬ ਕੀਤੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago