ਭਾਰਤ-ਪਾਕਿ ਤਣਾਅ ਮਗਰੋਂ ਕਰਤਾਰਪੁਰ ਲਾਂਘੇ ਤੇ ਗੱਲਬਾਤ ਕਰਨ ਲਈ ਭਾਰਤ ਆਏਗਾ ਪਾਕਿਸਤਾਨੀ ਵਫ਼ਦ

modi imran on kartarpur sahib

ਤਣਾਅ ਦੇ ਬਾਵਜੂਦ ਪਾਕਿਸਤਾਨ ਨੇ ਭਾਰਤ ਨੂੰ ਦੱਸਿਆ ਹੈ ਕਿ ਕਰਤਾਰਪੁਰ ਲਾਂਘੇ ਸਬੰਧੀ ਸਮਝੌਤੇ ਦੀ ਰੂਪ-ਰੇਖਾ ਤਿਆਰ ਕਰਨ ਲਈ ਪਾਕਿਸਤਾਨੀ ਵਫ਼ਦ 14 ਮਾਰਚ ਨੂੰ ਨਵੀਂ ਦਿੱਲੀ ਆਵੇਗਾ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਭਾਰਤ ਦੇ ਕਾਰਜਕਾਰੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਬੁਲਾ ਕੇ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ। ਜਾਰੀ ਬਿਆਨ ਅਨੁਸਾਰ ਭਾਰਤੀ ਵਫ਼ਦ 28 ਮਾਰਚ ਨੂੰ ਇਸਲਾਮਾਬਾਦ ਜਾਵੇਗਾ।

ਬੀਤੇ ਸਾਲ ਨਵੰਬਰ ਵਿੱਚ ਭਾਰਤ ਤੇ ਪਾਕਿਸਤਾਨ ਨੇ ਆਪੋ ਆਪਣੇ ਦੇਸ਼ਾਂ ਵਿੱਚ ਕਰਤਾਰਪੁਰ ਸਾਹਿਬ ਗਲਿਆਰੇ ਲਈ ਨੀਂਹ ਪੱਥਰ ਰੱਖੇ ਸਨ ਪਰ ਉਦੋਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਕਾਫੀ ਉਤਾਰ-ਚੜ੍ਹਾਅ ਆਏ।

ਬੀਤੀ 14 ਫਰਵਰੀ ਨੂੰ ਪੁਲਵਾਮਾ ਹਮਲੇ ਮਗਰੋਂ ਦੋਵਾਂ ਗੁਆਂਢੀਆਂ ਦੇ ਰਿਸ਼ਤੇ ਬੇਹੱਦ ਤਲਖ਼ ਹੋ ਗਏ ਸਨ। ਪਰ ਹੁਣ ਕਰਤਾਰਪੁਰ ਸਾਹਿਬ ਗਲਿਆਰੇ ਲਈ ਦੋਵੇਂ ਦੇਸ਼ ਮਿਲ ਬੈਠ ਕੇ ਗੱਲਬਾਤ ਕਰਨ ਲਈ ਤਿਆਰ ਹਨ।

Source:AbpSanjha