ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਅੱਤਵਾਦੀ ਹਮਲੇ ਨੂੰ ਲੈ ਕੇ ਰੈੱਡ ਅਲਰਟ ਜਾਰੀ

pathankot-gurdaspur-terrorist-attack

ਪਠਾਨਕੋਟ ਅਤੇ ਗੁਰਦਾਸਪੁਰ ਦੇ ਵਿੱਚ ਅੱਤਵਾਦੀ ਹਮਲੇ ਨੂੰ ਲੈ ਕੈਹਰੇ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਕਰਕੇ ਪਠਾਨਕੋਟ ਅਤੇ ਗੁਰਦਾਸਪੁਰ ਦੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਅੱਤਵਾਦੀ ਹਮਲੇ ਦਾ ਖ਼ਦਸ਼ਾ ਹੋਣ ਕਰਕੇ ਪੁਲਿਸ ਦੇ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਹੈ। ਪੁਲਿਸ ਦੇ ਵਲੋਂ ਇਸ ਅਭਿਆਨ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਬਟਾਲਾ ਦੇ ਵਿੱਚ ਸ਼ੁਰੂ ਕੀਤਾ ਗਿਆ ਹੈ।

 pathankot-gurdaspur-terrorist-attack

ਜ਼ਰੂਰ ਪੜ੍ਹੋ: ਪੰਜਾਬ ਸਕੱਤਰੇਤ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ

ਇਸ ਅਭਿਆਨ ਨੂੰ ਸਫਲਤਾ ਪੂਰਵਕ ਚਲਾਉਣ ਦੇ ਲਈ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਭਾਰੀ ਪੁਲਿਸ ਫੋਰਸ ਨੂੰ ਮੰਗਾਇਆ ਜਾ ਰਿਹਾ ਹੈ। ਜਿਲ੍ਹਾ ਪ੍ਰਸ਼ਾਸਨ ਦੇ ਵਲੋਂ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਨੂੰ ਚੇਤਾਵਨੀ ਦੇ ਦਿੱਤੀ ਹੈ ਅਤੇ ਐਂਮਰਜੈਂਸੀ ਦੌਰਾਨ ਤਿਆਰ ਰਹਿਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਅੱਤਵਾਦੀ ਹਮਲੇ ਦਾ ਖ਼ਦਸ਼ਾ ਹੋਣ ਕਰਕੇ ਪ੍ਰਸ਼ਾਸਨ ਅਤੇ ਪੁਲਿਸ ਦੇ ਵਲੋਂ ਹਸਪਤਾਲ ਪਠਾਨਕੋਟ ਦੇ ਐਂਮਰਜੈਂਸੀ ਵਾਰਡ ਨੂੰ ਵੀ ਖਾਲੀ ਕਰਵਾਇਆ ਗਿਆ ਹੈ।