LPG Gas News: ਅਗਸਤ ਮਹੀਨੇ ਵਿੱਚ LPG Gas ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਨੂੰ ਮਿਲੀ ਰਾਹਤ

People-get-relief-from-LPG-gas-prices-in-August

LPG Gas News: ਅਗਸਤ ਮਹੀਨੇ ‘ਚ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (ਐਚਪੀਸੀਐਲ, ਬੀਪੀਸੀਐਲ, ਆਈਓਸੀ) ਨੇ ਇਸ ਮਹੀਨੇ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਹੈ। 14.2 ਕਿਲੋਗ੍ਰਾਮ ਦੇ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਦਿੱਲੀ ਵਿਚ 594 ਰੁਪਏ ‘ਤੇ ਸਥਿਰ ਹੈ। ਹਾਲਾਂਕਿ 19 ਕਿਲੋ ਸਿਲੰਡਰ ਦੀਆਂ ਕੀਮਤਾਂ ਦਾ ਕੁਝ ਸ਼ਹਿਰਾਂ ਵਿਚ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: BS4 Vehicles News: ਪੁਰਾਣੇ ਵਾਹਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ, BS4 ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ ਪਾਬੰਦੀ

ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਹੋਰਨਾਂ ਸ਼ਹਿਰਾਂ ਵਿਚ ਵੀ ਸਥਿਰ ਹਨ। ਜੁਲਾਈ ਮਹੀਨੇ ਵਿਚ ਕੀਮਤਾਂ ਵਿਚ 4 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਜੂਨ ਤੋਂ ਪਹਿਲਾਂ 14.2 ਕਿਲੋ ਗੈਰ ਸਬਸਿਡੀ ਵਾਲਾ ਐਲਪੀਜੀ ਸਿਲੰਡਰ ਦਿੱਲੀ ਵਿਚ 11.50 ਰੁਪਏ ਮਹਿੰਗਾ ਹੋਇਆ ਸੀ। ਮਈ ਵਿਚ ਇਹ 162.50 ਰੁਪਏ ਸਸਤਾ ਹੋਇਆ ਸੀ। ਦਿੱਲੀ ਵਿਚ 14.2 ਕਿਲੋ ਦੇ ਗੈਰ ਸਬਸਿਡੀ ਵਾਲਾ ਐਲਪੀਜੀ ਸਿਲੰਡਰ ਦੀ ਕੀਮਤ 594 ਰੁਪਏ ‘ਤੇ ਸਥਿਰ ਹੈ। ਇਸੇ ਤਰ੍ਹਾਂ ਮੁੰਬਈ ਵਿਚ ਗੈਰ ਸਬਸਿਡੀ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ 594 ਰੁਪਏ ਹੈ। ਚੇਨਈ ਵਿਚ 610.50 ਰੁਪਏ ਹੈ। ਕੋਲਕਾਤਾ ਵਿਚ ਸਿਲੰਡਰ ਦੀਆਂ ਕੀਮਤਾਂ ਵਿਚ 50 ਪੈਸੇ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਹੈ।

National News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ