ਅੱਜ 11ਵੇਂ ਦਿਨ ਵੀ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ , ਦਿੱਲੀ ‘ਚ ਪਹਿਲੀ ਵਾਰ ਪੈਟਰੋਲ 90 ਤੋਂ ਪਾਰ

Petrol-and-diesel-prices-rose-on-the-11th-day-today

ਅੱਜ ਲਗਾਤਾਰ 11ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ। ਦਿੱਲੀ ‘ਚ ਪੈਟਰੋਲ ਦੀਆਂ ਕੀਮਤਾਂ ‘ਚ 31 ਪੈਸੇ ਤੇ ਡੀਜ਼ਲ ਦੀ ਕੀਮਤ ‘ਚ 33 ਪੈਸੇ ਪ੍ਰਤੀ ਲੀਟਰ ਤੱਕ ਵਾਧਾ ਹੋਇਆ ਹੈ। ਜਿਸ ਕਾਰਨ ਲੋਕਾਂ ਵਿਚ ਹਾਹਾਕਾਰ ਮੱਚ ਗਈ ਹੈ।

ਦਿੱਲੀ ਵਿਚ ਪੈਟਰੋਲ ਹੁਣ 90 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਓਥੇ ਹੀ ਡੀਜ਼ਲ ਵੀਰਵਾਰ ਨੂੰ 80 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਦਿੱਲੀ ‘ਚ ਹੁਣ ਇਕ ਲੀਟਰ ਪੈਟਰੋਲ ਦੀ ਕੀਮਤ 90 ਰੁਪਏ 19 ਪੈਸੇ ਅਤੇ ਇਕ ਲੀਟਰ ਡੀਜ਼ਲ ਦੀ ਕੀਮਤ 80 ਰੁਪਏ 60 ਪੈਸੇ ਤੇ ਪਹੁੰਚ ਗਈ ਹੈ।

ਮੁੰਬਈ ‘ਚ ਪੈਟਰੋਲ30 ਪੈਸੇ ਮਹਿੰਗਾ ਹੋ ਕੇ 96.62 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਜਦਕਿ ਡੀਜ਼ਲ 35 ਪੈਸੇ ਮਹਿੰਗਾ ਹੋ ਕੇ 87.67 ਪੈਸੇ ਪ੍ਰਤੀ ਲੀਟਰਵਿਕ ਰਿਹਾ ਹੈ। ਕੋਲਕਾਤਾ ‘ਚ ਪੈਟਰੋਲ 91.41 ਪੈਸੇ ਜਦਕਿ ਡੀਜ਼ਲ 84.19 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਚੇਨਈ ਵਿਚ ਅੱਜ ਪੈਟਰੋਲ ਦੀ ਕੀਮਤ 92.25 ਰੁਪਏ ਪ੍ਰਤੀ ਲੀਟਰ ਹੈ। ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿਚ ਪੈਟਰੋਲ ਦੀ ਦਰ ਦੇਸ਼ ਵਿਚ 100 ਰੁਪਏ ਪ੍ਰਤੀ ਲੀਟਰ ਤੋਂ ਵੀ ਮਹਿੰਗੀ ਹੋ ਰਹੀ ਹੈ।

ਰਾਜਸਥਾਨ ਤੋਂ ਬਾਅਦ ਮੱਧ ਪ੍ਰਦੇਸ਼ ’ਚ ਵੀ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਇਸਦੇ ਨਾਲ ਮੱਧ ਪ੍ਰਦੇਸ਼ ਦੇ ਅਨੂਪਪੁਰ ’ਚ ਨਾਰਮਲ ਪੈਟਰੋਲ ਦੀ ਕੀਮਤ ਵੀ 100.25 ਰੁਪਏ ਪ੍ਰਤੀ ਲੀਟਰ ’ਤੇ ਜਾ ਪਹੁੰਚੀ ਹੈ। ਉੱਥੇ ਡੀਜ਼ਲ 90.35 ਰੁਪਏ ਪ੍ਰਤੀ ਲੀਟਰ ਦਾ ਵਿਕਿਆ ਹੈ।

ਮੈਟਰੋ ਸ਼ਹਿਰਾਂ ਵਿੱਚ ਸਭ ਤੋਂ ਮਹਿੰਗਾ ਪੈਟਰੋਲ ਮੁੰਬਈ ਵਿੱਚ ਵਿਕ ਰਿਹਾ ਹੈ, ਜਿੱਥੇ ਇਹ ਰੇਟ 96.62 ਰੁਪਏ ਪ੍ਰਤੀ ਲੀਟਰ ਹੈ। ਜਦੋਂ ਕਿ ਡੀਜ਼ਲ 87.67 ਰੁਪਏ ਪ੍ਰਤੀ ਲੀਟਰ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ 2 ਮੁੱਖ ਕਾਰਨ ਹਨ। ਇਸ ਦਾ ਪਹਿਲਾ ਕਾਰਨ ਇਹ ਹੈ ਕਿ ਅੰਤਰਰਾਸ਼ਟਰੀ ਬਾਜ਼ਾਰਾਂ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਕਾਫ਼ੀ ਵਾਧਾ ਹੋਇਆ ਹੈ ਅਤੇ ਦੂਜਾ ਕਾਰਨ ਇਹ ਹੈ ਕਿ ਭਾਰਤ ਵਿਚ ਪੈਟਰੋਲੀਅਮ ਪਦਾਰਥਾਂ ਉੱਤੇ ਭਾਰੀ ਟੈਕਸ ਲਗਾਇਆ ਜਾਂਦਾ ਹੈ।

ਇਸੇ ਤਰ੍ਹਾਂ ਡੀਜ਼ਲ ‘ਤੇ ਐਕਸਾਈਜ਼ ਡਿਊਟੀ 15.83 ਤੋਂ ਵਧਾ ਕੇ 31.83 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਰਾਜ ਸਰਕਾਰਾਂ ਇਸ ‘ਤੇ ਵੈਟ ਲਗਾਉਂਦੀਆਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ