Petrol Diesel Price Today News: ਪੈਟਰੋਲ ਦੀਆਂ ਕੀਮਤਾਂ ਵਿਚ ਅੱਜ ਲਗਾਤਾਰ ਤੀਜੇ ਦਿਨ ਵਾਧਾ ਹੋਇਆ ਹੈ। ਉਥੇ ਹੀ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 17 ਪੈਸੇ ਦਾ ਵਾਧਾ ਕੀਤਾ ਹੈ। ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 80.90 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉਥੇ ਹੀ ਡੀਜ਼ਲ ਦੀ ਕੀਮਤ ਦਿੱਲੀ ਵਿਚ 73.56 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਰਹੀ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ ਛੇ ਵਜੇ ਬਦਲੀ ਜਾਂਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ ‘ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ ‘ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ ‘ਤੇ ਭੇਜ ਸਕਦੇ ਹਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…