ਤੇਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੈਟਰੋਲ ਤੇ ਡੀਜ਼ਲ ਅੱਜ ਇਕ ਵਾਰ ਫਿਰ ਮਹਿੰਗੇ ਹੋ ਗਏ। ਦਿੱਲੀ ‘ਚ ਪੈਟਰੋਲ 29 ਪੈਸੇ ਤੇ ਡੀਜ਼ਲ 30 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਦਿੱਲੀ ‘ਚ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਤੇ ਡੀਜ਼ਲ 87 ਰੁਪਏ 28 ਪੈਸੇ ਪ੍ਰਤੀ ਲੀਟਰ ਹੋ ਗਿਆ ਹੈ।
ਸਥਾਨਕ ਟੈਕਸ ਕਾਰਨ ਵੱਖ-ਵੱਖ ਸੂਬਿਆਂ ‘ਚ ਤੇਲ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ। ਦੇਸ਼ ‘ਚ ਪੈਟਰੋਲ ‘ਤੇ ਸਭ ਤੋਂ ਵੱਧ ਵੈਟ ਰਾਜਸਥਾਨ ‘ਚ ਲੱਗਦਾ ਹੈ। ਜਿਸ ਤੋਂ ਬਾਅਦ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦਾ ਸਥਾਨ ਆਉਂਦਾ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ