1 ਨਵੰਬਰ ਨੂੰ ਪੰਜਾਬ ‘ਚ ਪੈਟਰੋਲ ਦੀ ਕੀਮਤ 110.61 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀ ਕੀਮਤ 100.59 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ‘ਚ ਡੀਜ਼ਲ ਦੀ ਕੀਮਤ 98.16 ਰੁਪਏ ਅਤੇ ਪੈਟਰੋਲ ਦੀ ਕੀਮਤ 105.59 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਲੋਕ ਪਰੇਸ਼ਾਨ ਹਨ। ਲੋਕਾਂ ਅਨੁਸਾਰ ਕੀਮਤਾਂ ਵਿੱਚ ਲਗਾਤਾਰ ਵਾਧਾ ਉਨ੍ਹਾਂ ਦੀਆਂ ਜੇਬਾਂ ’ਤੇ ਡੂੰਘਾ ਅਸਰ ਪੈ ਰਿਹਾ ਹੈ।
ਜਾਣੋ ਤੁਹਾਡੇ ਸ਼ਹਿਰ ਵਿੱਚ ਕਿੰਨਾ ਹੈ ਰੇਟ
ਤੁਸੀਂ SMS ਰਾਹੀਂ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ ਦੇ ਮੁਤਾਬਕ, ਤੁਹਾਨੂੰ RSP ਸਪੇਸ ਆਪਣਾ ਸਿਟੀ ਕੋਡ ਟਾਈਪ ਕਰਕੇ 9224992249 ‘ਤੇ ਭੇਜਣਾ ਹੋਵੇਗਾ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ IOCL ਦੀ ਵੈੱਬਸਾਈਟ ਤੋਂ ਮਿਲੇਗਾ।