ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਦੁਬਾਰਾ ਵਾਧਾ, ਮੈਟਰੋ ਸ਼ਹਿਰਾਂ ਵਿੱਚ ਅੱਜ ਦੀਆਂ ਕੀਮਤਾਂ ਦੀ ਜਾਂਚ ਕਰੋ

Petrol diesel prices hiked again

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਭਾਰਤ ਵਿਚ ਕੀਮਤਾਂ ਤੈਅ ਕਰਨ ਵਾਲਾ ਬ੍ਰੈਂਟ ਕੱਚਾ ਤੇਲ $73 ਪ੍ਰਤੀ ਬੈਰਲ ਨੂੰ ਛੂਹ ਰਿਹਾ ਹੈ, ਜੋ ਅਪ੍ਰੈਲ 2019 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ।

ਸਰਕਾਰੀ ਤੇਲ ਕੰਪਨੀਆਂ ਨੇ 16 ਜੂਨ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਵਾਧਾ ਕੀਤਾ ਹੈ। ਦੱਸ ਦੇਈਏ ਕਿ ਅੱਜ ਪੈਟਰੋਲ ਦੀ ਕੀਮਤ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਦਕਿ ਡੀਜ਼ਲ ਦੀ ਕੀਮਤ ਵਿਚ 13 ਪੈਸੇ ਦਾ ਵਾਧਾ ਹੋਇਆ ਹੈ।

ਲਗਾਤਾਰ  ਪੈਟਰੋਲ 26 ਦਿਨਾਂ ਵਿਚ 6.34 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਜਦਕਿ ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ ‘ਚ ਵੀ 26 ਦਿਨਾਂ ‘ਚ 6.63 ਰੁਪਏ ਦਾ ਵਾਧਾ ਹੋਇਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ