ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, ਲੋਕ ਰੋ ਰਹੇ ਹਨ

Petrol diesel prices hiked again

ਇੱਕ ਦਿਨ ਦੀ ਰਾਹਤ ਤੋਂ ਬਾਅਦ ਤੇਲ ਕੰਪਨੀਆਂ ਨੇ ਅੱਜ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਅੱਜ (18 ਜੂਨ 2021) ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ਵਿੱਚ ਪੈਟਰੋਲ 23 ਤੋਂ 27 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 27 ਤੋਂ 30 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

 ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 27 ਪੈਸੇ ਤੇ ਡੀਜ਼ਲ ਵਿੱਚ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਹੁਣ ਇੱਥੇ ਦੀਆਂ ਕੀਮਤਾਂ ਕ੍ਰਮਵਾਰ 96.93 ਰੁਪਏ ਪ੍ਰਤੀ ਲੀਟਰ ਤੇ 87.69 ਰੁਪਏ ਪ੍ਰਤੀ ਲੀਟਰ ਹਨ।

ਇਸ ਦੇ ਨਾਲ ਹੀ ਮੁੰਬਈ ‘ਚ ਪੈਟਰੋਲ ਦੀ ਕੀਮਤ 103.08 ਰੁਪਏ ਤੇ ਡੀਜ਼ਲ 95.14 ਰੁਪਏ ਪ੍ਰਤੀ ਲੀਟਰ ਹੈ। ਅੱਜ ਕੋਲਕਾਤਾ ਵਿੱਚ ਪੈਟਰੋਲ 96.84 ਰੁਪਏ ਤੇ ਡੀਜ਼ਲ 90.54 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ ਵਿੱਚ ਪੈਟਰੋਲ 98.14 ਰੁਪਏ ਤੇ ਡੀਜ਼ਲ 92.31 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ