ਇਸ ਸਾਲ 26 ਵਿਚੋਂ ਨੌਂ ਦਿਨ ਤੇਲ ਦੀਆਂ ਕੀਮਤਾਂ ਵਧੀਆਂ ਹਨ। ਇਨ੍ਹਾਂ ਨੌਂ ਦਿਨਾਂ ਵਿਚ ਪੈਟਰੋਲ ਦੀਆਂ ਕੀਮਤਾਂ 2.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.10 ਰੁਪਏ ਪ੍ਰਤੀ ਲੀਟਰ ਵਧੀਆਂ ਹਨ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਦੋ ਦਿਨ ਬਾਅਦ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ। ਦਿੱਲੀ ਵਿਚ ਪੈਟਰੋਲ ਦੀ ਕੀਮਤ 35-35 ਪੈਸੇ ਵਧ ਕੇ 86.05 ਰੁਪਏ ਅਤੇ ਡੀਜ਼ਲ 76.23 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਸ ਦੌਰਾਨ ਸੋਮਵਾਰ ਨੂੰ ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿਚ ਪੈਟਰੋਲ 100 ਰੁਪਏ ਤੱਕ ਪਹੁੰਚ ਗਿਆ। ਇਹ ਪੈਟਰੋਲ 101.54 ਰੁਪਏ ਪ੍ਰਤੀ ਲੀਟਰ ਵਿਕਦਾ ਹੈ। ਆਮ ਪੈਟਰੋਲ 97.69 ਰੁਪਏ ਪ੍ਰਤੀ ਲੀਟਰ ਵਿਕਿਆ। ਪੈਟਰੋਲ ਦੀ ਸੈਂਚੁਰੀ ਤੋਂ ਪ੍ਰੇਸ਼ਾਨ ਕਾਰੋਬਾਰੀ ਅਤੇ ਆਮ ਨਾਗਰਿਕਾਂ ਨੇ ਸੂਬਾ ਸਰਕਾਰ ਕੋਲ ਗੁਹਾਰ ਲਗਾਈ ਹੈ ਅਤੇ ਸੂਬੇ ‘ਚ ਵੈਟ ਦੀਆਂ ਦਰਾਂ ਘਟਾਉਣ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਤੇ ਰਾਜਸਥਾਨ ਵਿਚ ਸਭ ਤੋਂ ਵੱਧ ਵੈਟ ਹੈ। ਇੱਥੇ ਪੈਟਰੋਲ ‘ਤੇ 38 ਪ੍ਰਤੀਸ਼ਤ ਟੈਕਸ ਅਤੇ ਸੂਬਾ ਸਰਕਾਰ ਤੋਂ ਡੀਜ਼ਲ ‘ਤੇ 28 ਪ੍ਰਤੀਸ਼ਤ ਟੈਕਸ ਲਾਇਆ ਜਾਂਦਾ ਹੈ। ਕੋਰੋਨਾ ਦੌਰਾਨ ਫੰਡ ਇਕੱਠੇ ਕਰਨ ਲਈ ਰਾਜਸਥਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ 10 ਪ੍ਰਤੀਸ਼ਤ ਦਾ ਵਾਧੂ ਵੈਟ ਲਗਾਇਆ ਹੈ। ਇਸ ਦੇ ਨਤੀਜੇ ਵਜੋਂ ਰਾਜ ਵਿੱਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ |
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…