ਪ੍ਰਧਾਨ ਮੰਤਰੀ ਮੋਦੀ ਨੇ ਜਸਟਿਨ ਟਰੂਡੋ ਨੂੰ ਦਿੱਤੀ ਜਿੱਤ ਦੀ ਵਧਾਈ

pm-modi-congratulates-justin-trudeau

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਦੇ ਦੁਬਾਰਾ ਸੱਤਾ ਵਿੱਚ ਆਉਣ ਦੇ ਕਾਰਨ ਟਵਿੱਟਰ ਤੇ ਟਵੀਟ ਕਰਕੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਵਿੱਚ ਲਿਖਿਆ ਹੈ ਕਿ, ‘ਜਸਟਿਨ ਟਰੂਡੋ ਨੂੰ ਵਧਾਈ। ਭਾਰਤ ਅਤੇ ਕੈਨੇਡਾ ਦੇ ਸਮਾਨ ਮੂਲ ਅਤੇ ਲੋਕਤੰਤਰ ਅਤੇ ਬਹੁਮਤ ਦੇ ਪ੍ਰਤੀ ਵਚਨਬੱਧਤਾ ਹੈ। ਤੁਹਾਡੇ ਨਾਲ ਮਿਲ ਕੇ ਦੋ-ਪੱਖੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਸਵੰਦ ਹਾਂ।

ਜ਼ਰੂਰ ਪੜ੍ਹੋ: ਜਗਮੀਤ ਸਿੰਘ ਨੇ ਬ੍ਰਿਟਿਸ਼ ਕੋਲੰਬੀਆ ਦੀ ਬਰਨਬੀ ਸੀਟ ਤੇ ਮਾਰੀ ਬਾਜੀ

ਜਾਣਕਾਰੀ ਦੇ ਲਈ ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦਾ ਭਾਰਤ ਦਾ ਦੌਰਾ ਕਾਫੀ ਚਰਚਾ ਦਾ ਵਿਸ਼ਾ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ 21 ਅਕਤੂਬਰ ਨੂੰ ਕੈਨੇਡਾ ਦੇ ਵਿੱਚ ਚੋਣਾਂ ਹੋਈਆਂ ਸਨ ਜਿੰਨ੍ਹਾਂ ਦੇ ਵਿੱਚ ਲਿਬਰਲ ਪਾਰਟੀ ਨੇ 152 ਸੀਟਾਂ ਹਾਸਿਲ ਕੀਤੀਆਂ ਹਨ। ਪਰ ਕੈਨੇਡਾ ਦੇ ਹਾਊਸ ਆਫ ਕਾਮਨਸ ‘ਚ ਬਹੁਮਤ ਲੈਣ ਲਈ 184 ਸੀਟਾਂ ਦੀ ਲੋੜ ਹੈ ਜਿਸ ਕਾਰਨ ਹੁਣ ਜਸਟਿਨ ਟਰੂਡੋ ਹੁਣ ਗਠਜੋੜ ਵਾਲੀ ਸਰਕਾਰ ਬਣਾਉਣਗੇ। ਪਰ ਦੇਖਣਾ ਇਹ ਹੋਵੇਗਾ ਕਿ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਐੱਨ. ਡੀ. ਪੀ. ਦੇ ਆਗੂ ਜਗਮੀਤ ਸਿੰਘ ਨਾਲ ਗਠਜੋੜ ਸਰਕਾਰ ਬਣਾਉਣਗੇ।