PM ਮੋਦੀ ਨੇ ਫ਼ੋਨ ‘ਤੇ ਸਿਰਫ਼ ਆਪਣੇ’ਮਨ ਕੀ ਬਾਤ’ ਕੀਤੀ , ਚੰਗਾ ਹੁੰਦਾ ਜੇ ਕੰਮ ਦੀ ਗੱਲ ਕਰਦੇ : ਝਾਰਖੰਡ CM

PM Modi only spoke his 'Mann Ki Baat' on the phone

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ ‘ਤੇ ਗੱਲ ਕੀਤੀ ਹੈ ਅਤੇ ਮਹਾਂਮਾਰੀ ਦੀ ਸਥਿਤੀ ਜਾ ਜਾਇਜ਼ਾ ਲਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਵੀ ਫ਼ੋਨ ‘ਤੇ ਗੱਲ ਕੀਤੀ ਹੈ।

ਇਸ ਦੇ ਨਾਲ ਹੀ ਹੇਮੰਤ ਸੋਰੇਨ ਨੇ ਪ੍ਰਧਾਨ ਮੰਤਰੀਮੋਦੀ ‘ਤੇ ਤੰਜ ਕੱਸ ਦਿੱਤਾ ਹੈ। ਉਨ੍ਹਾਂ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਨੇ ਇੱਕਤਰਫ਼ਾ ਸੰਵਾਦ ਕੀਤਾ। ਸੋਰੇਨ ਨੇ ਕਿਹਾ ਹੈ ਕਿ ਬਿਹਤਰ ਹੁੰਦਾ ਕਿ ਜੇਕਰ PM ਮੋਦੀ ਕੰਮ ਦੀ ਗੱਲ ਕਰਦੇ ਤੇ ਕੰਮ ਦੀ ਗੱਲ ਸੁਣਦੇ।

ਝਾਰਖੰਡ ਦੇ ਮੁੱਖ ਮੰਤਰੀ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫੋਨ ‘ਤੇ ਗੱਲ ਕੀਤੀ ਸੀ। ਇਸ ਦੌਰਾਨ ਪੀਐਮ ਮੋਦੀ ਨੇ ਮੁੱਖ ਮੰਤਰੀਆਂ ਕੋਰੋਨਾ ਮਹਾਂਮਾਰੀ ਦੀ ਸਥਿਤੀ ਸਬੰਧੀ ਜਾਣਕਾਰੀ ਲਈ ਹੈ।

ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਏ ਹਨ। ਭਾਰਤ ‘ ਅੰਕੜੇ ਹੈਰਾਨ ਅਤੇ ਪ੍ਰੇਸ਼ਾਨ ਕਰਨ ਵਾਲੇ ਸਾਹਮਣੇ ਆ ਰਹੇ ਹਨ। ਕੋਰੋਨਾ ਨਾਲ ਹਰ ਦਿਨ ਲੱਖਾਂ ਲੋਕ ਪਾਜ਼ੀਟਿਵ ਹੋ ਰਹੇ ਹਨ। ਕੋਰੋਨਾ ਮਰੀਜ਼ ਹਸਪਤਾਲਾਂ ‘ਚ ਬੈੱਡ ਅਤੇ ਆਕਸੀਜਨ ਦੀ ਘਾਟ ਕਰਕੇ ਮਰ ਰਹੇ ਹਨ ਪਰ ਮੋਦੀ ਸਰਕਾਰ ਚੁੱਪ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ