ਪੀਐਮ ਨਰਿੰਦਰ ਮੋਦੀ ਨੇ ਰਾਜ sabha ਵਿੱਚ ਗੁਲਾਮ ਨਬੀ ਆਜ਼ਾਦ ਦੀ ਸ਼ਲਾਘਾ ਕੀਤੀ

Pm-narendra-modi-highly-praised-ghulam-nabi-azad-in-rajya-sabha

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਸਦ ਵਿੱਚ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਦੀ ਸ਼ਲਾਘਾ ਕੀਤੀ।

ਕਾਂਗਰਸ ਦੇ ਐਮਪੀ ਗੁਲਾਮ ਨਬੀ ਆਜ਼ਾਦ 9 ਫਰਵਰੀ ਨੂੰ ਰਾਜ ਸਭਾ ਤੋਂ ਅਲਵਿਦਾ ਕਹਿ ਰਹੇ ਹਨ। ਇਸ ਮੌਕੇ ਪੀਐਮ ਨਰਿੰਦਰ ਮੋਦੀ ਨੇ ਗੁਲਾਮ ਨਬੀ ਆਜ਼ਾਦ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਮੋਦੀ ਭਾਵੁਕ ਹੋ ਗਏ ਅਤੇ ਉਨ੍ਹਾਂ ਦੀਆਂ ਅੱਖਾਂ ਵਿਚ ਹੰਝੂ ਆ ਗਏ।

ਪੀਐਮ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਲਾਮ ਨਬੀ ਆਜ਼ਾਦ ਨੇ ਉਸ ਦਿਨ ਉਨ੍ਹਾਂ ਨੂੰ ਬੁਲਾਇਆ ਸੀ ਤੇ ਉਹ ਫੋਨ ‘ਤੇ ਬਹੁਤ ਰੋ ਰਹੇ ਸੀ।

ਮੋਦੀ ਨੇ ਕਿਹਾ ਕਿ ਗੁਲਾਬ ਨਬੀ ਆਜ਼ਾਦ ਨਾਲ ਮੇਰਾ ਸਬੰਧ ਦੋਸਤਾਨਾ ਰਿਹਾ ਹੈ। ਰਾਜਨੀਤੀ ਵਿੱਚ ਬਹਿਸ, ਵਾਰ-ਪਲਟਵਾਰ ਚੱਲਦਾ ਰਹਿੰਦਾ ਹੈ ਪਰ ਇੱਕ ਦੋਸਤ ਵਜੋਂ ਮੈਂ ਉਨ੍ਹਾਂ ਦਾ ਬਹੁਤ ਸਤਿਕਾਰ ਕਰਦਾ ਹਾਂ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ