ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਦਾ ਅਸਤੀਫ਼ਾ ਕੀਤਾ ਸਵੀਕਾਰ

President-ramnath-kovind-accepts-resignation-of-puducherry-chief-minister-narayanasamy

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਤੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, “ਰਾਸ਼ਟਰਪਤੀ ਰਾਮਨਾਥ ਕੋਵਿੰਦਨੂੰ ਪੁਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਤੇ ਮੰਤਰੀ ਮੰਡਲ ਦੇ ਨਾਲ 22 ਫਰਵਰੀ ਤੋਂ ਅਸਤੀਫਾ ਸਵੀਕਾਰ ਕਰ ਲਿਆ ਹੈ।

ਪੀਟੀਆਈ ਅਨੁਸਾਰ ਨੋਟੀਫਿਕੇਸ਼ਨ ਦੀ ਇੱਕ ਕਾਪੀ ਪੁਡੂਚੇਰੀ ਉਪ ਰਾਜਪਾਲ ਦੇ ਦਫ਼ਤਰ ਰਾਜ ਨਿਵਾਸ ਵੱਲੋਂ ਮੀਡੀਆ ਨੂੰ ਇਥੇ ਉਪਲਬਧ ਕਰਵਾਈ ਗਈ ਸੀ। ਉਧਰ, ਕਿਰਨ ਬੇਦੀ ਨੂੰ ਪੁੱਡੂਚੇਰੀ ਦੇ ਉੱਪ ਰਾਜਪਾਲ ਦੇ ਅਹੁਦੇ ਤੋਂ ਪਹਿਲਾਂ ਹੀ ਲਾਂਭੇ ਕਰ ਦਿੱਤਾ ਗਿਆ ਹੈ। ਹੁਣ ਤੇਲੰਗਾਨਾ ਦੇ ਰਾਜਪਾਲ ਤਮਿਲੀਸਈ ਸੌਂਦਰਾਜਨ ਨੂੰ ਪੁੱਡੂਚੇਰੀ ਦੀ ਵਧੀਕ ਜ਼ਿੰਮੇਵਾਰੀ ਸੌਂਪੀ ਗਈ ਹੈ।

ਦੱਸ ਦੇਈਏ ਕਿ ਪੁਡੂਚੇਰੀ ਵਿਧਾਨ ਸਭਾ ‘ਚ ਕਾਂਗਰਸ ਨੂੰ ਆਪਣੇ 9 ਵਿਧਾਇਕਾਂ ਤੋਂ ਇਲਾਵਾ 2 ਡੀਐਮਕੇ ਅਤੇ ਇਕ ਆਜ਼ਾਦ ਵਿਧਾਇਕ ਦਾ ਸਮਰਥਨ ਪ੍ਰਾਪਤ ਸੀ, ਜਦੋਂ ਕਿ ਵਿਧਾਨ ਸਭਾ ਦੀ ਮੌਜੂਦਾ ਸਥਿਤੀ ਦੇ ਅਨੁਸਾਰ ਬਹੁਮਤ ਲਈ ਇਸ ਨੂੰ 14 ਵਿਧਾਇਕਾਂ ਦਾ ਸਮਰਥਨ ਚਾਹੀਦਾ ਸੀ।

ਲਕਸ਼ਮੀ ਨਾਰਾਇਣ ਤੇ ਡੀਐਮਕੇ ਦੇ ਵਿਧਾਇਕ ਵੈਂਕਟੇਸ਼ਨ ਦੇ ਅਸਤੀਫ਼ੇ ਪਿੱਛੋਂ 33 ਮੈਂਬਰੀ ਵਿਧਾਨ ਸਭਾ ‘ਚ ਕਾਂਗਰਸ ਡੀਐਮਕੇ ਗੱਠਜੋੜ ਦੇ ਵਿਧਾਇਕਾਂ ਦੀ ਗਿਣਤੀ ਘੱਟ ਕੇ 11 ਰਹਿ ਗਈ ਹੈ, ਜਦਕਿ ਵਿਰੋਧੀ ਪਾਰਟੀਆਂ ਦੇ 14 ਵਿਧਾਇਕ ਹਨ। ਸਦਨ ‘ਚ ਨਾਰਾਇਣਸਾਮੀ ਸਰਕਾਰ ਭਰੋਸੇ ਦਾ ਵੋਟ ਹਾਸਲ ਨਹੀਂ ਕਰ ਪਾਈ। ਹੁਣ ਉੱਥੇ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਹੈ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ