ਦੇਸ਼

ਪੁਲਵਾਮਾ ਹਮਲੇ ਦੇ ਸ਼ਹੀਦ ਦੀ ਮਾਂ ਨੇ ਮੰਗੇ ਸਰਕਾਰ ਤੋਂ ਏਅਰ ਸਟ੍ਰਾਈਕ ਦੇ ਸਬੂਤ

ਇੱਕ ਪਾਸੇ ਜਿੱਥੇ ਅਜੇ ਤਕ ਪੁਲਵਾਮਾ ਹਮਲੇ ਤੋਂ ਬਾਅਦ ਭਾਰਤੀ ਏਅਰਫੋਰਸ ਵੱਲੋਂ ਪਾਕਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ ਚਰਚਾ ‘ਚ ਹੈ, ਉੱਧਰ ਹੀ ਦੂਜੇ ਪਾਸੇ ਪੁਲਵਾਮਾ ਹਮਲੇ ‘ਚ ਸ਼ਹੀਦ ਜਵਾਨਾਂ ਦੇ ਪਰਿਵਾਰ ਵਾਲੇ ਸਰਕਾਰ ਤੋਂ ਅੱਤਵਾਦੀ ਕੈਂਪ ‘ਤੇ ਕੀਤੇ ਹਮਲੇ ਅਤੇ ਮਾਰੇ ਗਏ ਅੱਤਵਾਦੀਆਂ ਦੇ ਸਬੂਤ ਮੰਗ ਰਹੇ ਹਨ।

ਪੁਲਵਾਮਾ ਹਮਲੇ ‘ਚ ਉੱਤਰ ਪ੍ਰਦੇਸ਼ ਦੇ ਮੈਨਪੁਰੀ ਦੇ ਜਵਾਨ ਰਾਮਵਕੀਲ ਦੀ ਮਾਂ ਦਾ ਕਹਿਣਾ ਹੈ ਕਿ ਅੱਤਵਾਦੀਆਂ ‘ਤੇ ਕੀਤੇ ਹਮਲਿਆਂ ਅਤੇ ਉਨ੍ਹਾਂ ਦੇ ਮਾਰੇ ਜਾਣ ਦੀ ਗੱਲ ਉਹ ਉਦੋਂ ਤਕ ਨਹੀਂ ਮੰਨੇਗੀ ਜਦੋਂ ਤਕ ਸਰਕਾਰ ਉਨ੍ਹਾਂ ਨੂੰ ਅੱਤਵਾਦੀਆਂ ਦੇ ਮਾਰੇ ਜਾਣ ਦੇ ਸਬੂਤ ਨਹੀਂ ਦਿਖਾਉਂਦੀ।

ਸ਼ਹੀਦ ਰਾਮਵਕੀਲ ਦੀ ਭੈਣ ਅਤੇ ਪਤਨੀ ਗੀਤਾ ਦੇਵੀ ਦਾ ਵੀ ਕਹਿਣਾ ਹੈ ਕਿ ਉਹ ਉਦੋਂ ਤਕ ਸਰਕਾਰ ‘ਤੇ ਯਕੀਨ ਨਹੀਂ ਕਰਨਗੇ ਜਦੋਂ ਤਕ ਉਨ੍ਹਾਂ ਅੱਗੇ ਸਬੂਤ ਨਹੀਂ ਰੱਖੇ ਜਾਂਦੇ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ‘ਤੇ ਹੋਈ ਕਾਰਵਾਈ ਦਾ ਕੋਈ ਸਬੂਤ ਨਹੀਂ ਮਿਲਿਆ। ਉਧਰ ਵਿਰੋਧੀ ਧਿਰ ਵੀ ਏਅਰ ਸਟ੍ਰਾਈਕ ‘ਤੇ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲਾ ਰਹੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago