ਗੁਰੂ ਰਵਿਦਾਸ ਮੰਦਰ ਢਾਹੁਣ ਤੇ 13 ਅਗਸਤ ਪੰਜਾਬ ਬੰਦ ਦਾ ਐਲਾਨ

Punjab closed on August 13

ਭਾਰਤ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਲੋਕਾਂ ਵਿੱਚ ਵਿਵਾਦ ਛਿੜਿਆ ਰਹਿੰਦਾ ਹੈ। ਭਾਰਤ ਵਿੱਚ ਧਰਮ ਦੇ ਨਾਮ ਤੇ ਹੋ ਰਹੇ ਦੰਗੇ ਫਿਸਾਦ ਹਾਲੇ ਤਕ ਵੀ ਰੁਕਣ ਦਾ ਨਾਮ ਨਹੀਂ ਲੈ ਰਹੇ। ਖ਼ਬਰ ਭਾਰਤ ਦੀ ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਸ਼ਹਿਰ ਦੀ ਹੈ ਜਿੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਾਚੀਨ ਮੰਦਰ ਨੂੰ ਢਾਹੁਣ ਕਰਕੇ ਲੋਕਾਂ ਦਾ ਆਪਸ ਵਿਚਕਾਰ ਹੀ ਵਿਵਾਦ ਖੜਾ ਹੋ ਗਿਆ ਹੈ।

ਇਸ ਦਾ ਆਸ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਮੁਖੀ ਸਤਵਿੰਦਰ ਸਿੰਘ ਹੀਰਾ ਤੇ ਸਾਧੂ ਸਮਾਜ ਦੇ ਮੁਖੀ ਸੰਤ ਸਰਵਣ ਦਾਸ ਨੇ 13 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਅਤੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਕੀਤੇ ਗਏ ਤੇ ਸੜਕਾਂ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ: ਰੈਪਰ ਹਾਰਡ ਕੌਰ ਦਾ ਪੀ ਐੱਮ ਮੋਦੀ ਅਤੇ ਅਮਿਤ ਸ਼ਾਹ ਨੂੰ ਕਰਾਰਾ ਜਵਾਬ

ਇਸ ਮੁੱਦੇ ਨੂੰ ਭਖਦਾ ਦੇਖ ਕੇ ਪੰਜਾਬਦ ਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਇਸ ਮੁੱਦੇ ਵਿੱਚ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮਸਲੇ ਨੂੰ ਹੱਲ ਕਰਨ ਲਈ ਇੱਕ ਮੀਟਿੰਗ ਦਾ ਸੰਗਠਨ ਵੀ ਕੀਤਾ ਹੈ ਜਿਸ ਵਿੱਚ ਚੌਧਰੀ ਸੰਤੋਖ ਸਿੰਘ, ਚਰਨਜੀਤ ਚੰਨੀ, ਅਰੁਣਾ ਚੌਧਰੀ, ਰਾਜਕੁਮਾਰ ਚੱਬੇਵਾਲ ਅਤੇ ਸੁਸ਼ੀਲ ਰਿੰਕੂ ਸ਼ਾਮਲ ਹਨ। ਇਹ ਕਮੇਟੀ ਭਾਈਚਾਰਕ ਸਾਂਝ ਤੋਂ ਇਲਾਵਾ ਇਸ ਮੁੱਦੇ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਵਲੋਂ ਕੋਈ ਰਣਨੀਤੀ ਤਿਆਰ ਕਰੇਗੀ। ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਮੁੱਦੇ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ ਤੇ ਹਰ ਸੰਭਵ ਕਦਮ ਚੁੱਕਣੇ ਚਾਹੀਦੇ ਹਨ।