ਦੇਸ਼

ਪਰੀਕਰ ਦੇ ਦੇਹਾਂਤ ਮਗਰੋਂ ਕਾਂਗਰਸ ਵੱਲੋਂ ਸਰਕਾਰ ਬਣਾਉਣ ਦੇ ਦਾਅਵੇ ਪੇਸ਼, BJP ਵਲੋਂ ਨਵੇਂ ਮੁੱਖ ਮੰਤਰੀ ਦੀ ਭਾਲ ਤੇਜ਼

ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ (63) ਨੇ ਐਤਵਾਰ ਨੂੰ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਸ਼ਾਮ ਨੂੰ ਮੀਰਾਮਰ ਵਿਖੇ ਧਾਰਮਿਕ ਰਹੁ-ਰੀਤਾਂ ਨਾਲ ਕੀਤਾ ਜਾਵੇਗਾ। ਸਰਕਾਰ ਨੇ ਦੇਸ਼ ’ਚ 7 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ, ਪਰ ਫਿਰ ਵੀ ਨਵੇਂ ਮੁੱਖ ਮੰਤਰੀ ਦੀ ਭਾਲ ਲਈ ਕਵਾਇਦ ਤੇਜ਼ ਹੋ ਗਈ ਹੈ ਅਤੇ ਵਿਰੋਧੀ ਖੇਮੇ ਵਿੱਚ ਵੀ ਸਰਕਾਰ ਬਣਾਉਣ ਲਈ ਕਾਹਲੀ ਦਿੱਸ ਰਹੀ ਹੈ।

ਸੰਬੰਧਤ ਖਬਰ : ਗੋਆ ਦੇ ਮੁੱਖ ਮੰਤਰੀ ਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਰੀਕਰ ਦਾ ਦੇਹਾਂਤ

ਭਾਰਤੀ ਜਨਤਾ ਪਾਰਟੀ ਨੇ ਗੋਆ ਫਾਰਵਰਡ ਪਾਰਟੀ, ਐਮਜੀਪੀ ਤੇ ਆਜ਼ਾਦ ਵਿਧਾਇਕਾਂ ਨਾਲ ਰਲ ਕੇ ਸਰਕਾਰ ਕਾਇਮ ਕੀਤੀ ਸੀ। ਹਾਲਾਂਕਿ, ਪਰੀਕਰ ਦੇ ਬਿਮਾਰ ਹੋਣ ਵੇਲੇ ਹੀ ਕਾਂਗਰਸ ਸਰਕਾਰ ਬਣਾਉਣ ਲਈ ਦਾਅਵੇ ਪੇਸ਼ ਕਰ ਚੁੱਕੀ ਹੈ ਅਤੇ ਪਿਛਲੇ 48 ਘੰਟਿਆਂ ਵਿੱਚ ਉਨ੍ਹਾਂ ਦੂਜੀ ਵਾਰ ਆਪਣੀ ਦਾਅਵੇਦਾਰੀ ਜਤਾਈ ਹੈ। ਸੱਤਾਧਾਰੀ ਗੱਠਜੋੜ ਨੂੰ ਆਪਣਾ ਨਵਾਂ ਆਗੂ ਚੁਣਨ ਮਗਰੋਂ ਨਵੇਂ ਸਿਰੇ ਤੋਂ ਰਾਜਪਾਲ ਕੋਲ ਦਾਅਵਾ ਪੇਸ਼ ਕਰਨਾ ਹੋਵੇਗਾ। ਜੇਕਰ ਰਾਜਪਾਲ ਮ੍ਰਿਦੁਲਾ ਸਿਨਹਾ ਇਸ ਤੋਂ ਸੰਤੁਸ਼ਟ ਨਾ ਹੋਏ ਤਾਂ ਉਹ ਸਭ ਤੋਂ ਵੱਡੀ ਪਾਰਟੀ, ਕਾਂਗਰਸ ਨੂੰ ਸਰਕਾਰ ਬਣਾਉਣ ਲਈ ਸੱਦਾ ਦੇ ਸਕਦੇ ਹਨ।

ਜ਼ਿਕਰਯੋਗ ਹੈ ਕਿ ਗੋਆ ਵਿਧਾਨ ਸਭਾ ਦੀਆਂ 40 ਸੀਟਾਂ ਹਨ, ਜਿਨ੍ਹਾਂ ਵਿੱਚੋਂ ਚਾਰ ਖਾਲੀ ਹਨ ਅਤੇ ਬਾਕੀ 36 ਸੀਟਾਂ ਦੇ ਹਿਸਾਬ ਨਾਲ ਸਰਕਾਰ ਬਣਾਉਣ ਲਈ ਬਹੁਮਤ ਦਾ ਅੰਕੜਾ 19 ਹੈ। ਹਾਲਾਂਕਿ, ਕਾਂਗਰਸ ਦੇ 14 ਵਿਧਾਇਕ ਹਨ ਅਤੇ ਉਹ ਸਭ ਤੋਂ ਵੱਡੀ ਪਾਰਟੀ ਹੈ, ਪਰ ਭਾਜਪਾ ਨੇ ਆਪਣੇ 12 ਵਿਧਾਇਕਾਂ ਸਮੇਤ ਕੁੱਲ 20 ਐਮਐਲਏਜ਼ ਨਾਲ ਬਹੁਮਤ ਸਾਬਤ ਕਰ ਸਰਕਾਰ ਕਾਇਮ ਕੀਤੀ ਹੋਈ ਹੈ। ਅਜਿਹੇ ਵਿੱਚ ਕਾਂਗਰਸ ਆਪਣੀ ਸਰਕਾਰ ਬਣਾਉਣ ਲਈ ਦਾਅਵੇਦਾਰੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਭਾਜਪਾ ਸੂਬੇ ਨੂੰ ਆਪਣੇ ਕਬਜ਼ੇ ਵਿੱਚ ਰੱਖਣ ਲਈ ਜ਼ੋਰ ਲਾ ਰਹੀ ਹੈ। ਬੇਸ਼ੱਕ ਗੋਆ ਵਿੱਚ ਲੋਕ ਸਭਾ ਦੀਆਂ ਦੋ ਹੀ ਸੀਟਾਂ ਆਉਂਦੀਆਂ ਹਨ ਪਰ ਚੋਣਾਂ ਦੇ ਲਿਹਾਜ਼ ਨਾਲ ਸਰਕਾਰ ਦਾ ਗਠਨ ਦੋਵਾਂ ਪਾਰਟੀਆਂ ਲਈ ਅਹਿਮ ਹੈ।

ਸਾਬਕਾ ਰੱਖਿਆ ਮੰਤਰੀ ਦੀ ਮੌਤ ਨਾਲ ਹੁਣ ਰਾਜ ਵਿੱਚ ਪਣਜੀ ਅਸੈਂਬਲੀ ਸੀਟ ’ਤੇ ਵੀ ਜ਼ਿਮਨੀ ਚੋਣ ਕਰਵਾਏ ਜਾਣ ਦੀ ਲੋੜ ਪਏਗੀ। ਸ਼ਿਰੋਦਾ, ਮਾਂਦਰਮ ਤੇ ਮਾਪੁਸਾ ਅਸੈਂਬਲੀ ਸੀਟਾਂ ’ਤੇ 23 ਅਪਰੈਲ ਨੂੰ ਲੋਕ ਸਭਾ ਚੋਣਾਂ ਦੇ ਨਾਲ ਹੀ ਵੋਟਿੰਗ ਹੋਣੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago