ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਡਾ ਐਲਾਨ

Rahul Gandhi

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਘੱਟੋ-ਘੱਟ ਆਮਦਨ ਦੀ ਗਰੰਟੀ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇ ਪਾਰਟੀ ਜਿੱਤੀ ਤਾਂ ਸਰਕਾਰ ਦੇਸ਼ ਦੇ ਸਭ ਤੋਂ ਗਰੀਬ 20 ਫੀਸਦੀ ਲੋਕਾਂ ਨੂੰ 72 ਹਜ਼ਾਰ ਰੁਪਏ ਸਾਲਾਨਾ ਦਏਗੀ।

ਰਾਹੁਲ ਗਾਂਧੀ ਨੇ ਕਿਹਾ ਕਿ ਇਸ ਯੋਜਨਾ ਨਾਲ 5 ਕਰੋੜ ਪਰਿਵਾਰ ਯਾਨੀ 25 ਕਰੋੜ ਲੋਕਾਂ ਨੂੰ ਫਾਇਦਾ ਪੁੱਜੇਗਾ। ਉਨ੍ਹਾਂ ਕਿਹਾ ਕਿ ਉਹ ਦੋ ਤਰ੍ਹਾਂ ਦਾ ਭਾਰਤ ਨਹੀਂ ਚਾਹੁੰਦੇ। ਗਰੀਬਾਂ ਨੂੰ ਵੀ ਨਿਆਂ ਮਿਲਣਾ ਚਾਹੀਦਾ ਹੈ।

ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ਵਿੱਚ ਕਰਜ਼ ਮੁਆਫ਼ੀ ਦਾ ਵਾਅਦਾ ਪੂਰਾ ਕਰਕੇ ਵਿਖਾਇਆ ਹੈ। ਸਾਡੀ ਸਰਕਾਰ ਬਣੀ ਤਾਂ ਘੱਟੋ-ਘੱਟ ਆਮਦਨ ਗਰੰਟੀ ਦਾ ਵਾਅਦਾ ਵੀ ਪੂਰਾ ਕੀਤਾ ਜਾਏਗਾ।

ਇਹ ਵੀ ਪੜ੍ਹੋ : ਹੇਮਾ ਮਾਲਿਨੀ ਨੇ 2019 ਲੋਕ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ

ਯਾਦ ਰਹੇ  ਕਿ 1971 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵੀ ‘ਗਰੀਬੀ ਹਟਾਓ’ ਦਾ ਨਾਅਰਾ ਦਿੱਤਾ ਸੀ। ਉਸ ਸਮੇਂ ਸਾਰੀਆਂ ਪਾਰਟੀਆਂ ਇੱਕਜੁਟ ਹੋ ਗਈਆਂ ਸੀ ਤੇ ਕਾਂਗਰਸ ਨੂੰ ਜਿੱਤ ਹਾਸਲ ਹੋਈ ਸੀ। ਹੁਣ ਰਾਹੁਲ ਗਾਂਧੀ ਨੇ ਵੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਦਾਦੀ ਦੀ ਰਣਨੀਤੀ ਅਪਣਾਉਂਦਿਆਂ ਦੇਸ਼ ਦੇ ਗ਼ਰੀਬਾਂ ਦੇ ਹੱਕ ਵਿੱਚ ਵੱਡਾ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਕਾਂਗਰਸ ਪਾਰਟੀ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਵੱਡਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ ਰਾਈਟ ਟੂ ਹੈਲਥ ਦਾ ਵੀ ਦਾਅਵਾ ਕਰ ਸਕਦੀ ਹੈ।

Source:AbpSanjha