ਦੇਸ਼

ਰਾਫ਼ੇਲ ਮਾਮਲੇ ‘ਚ ਰਾਹੁਲ ਦਾ ਮੋਦੀ ਤੇ ਨਿਸ਼ਾਨਾ , ਕਿਹਾ ਜੇ ਬੇਕਸੂਰ ਨੇ ਤਾਂ ਜਾਂਚ ਕਿਉਂ ਨਹੀਂ ਕਰਵਾਉਂਦੇ

ਰਾਫ਼ੇਲ ਡੀਲ ਨੂੰ ਲੈ ਕੇ ਇੱਕ ਵਾਰ ਫੇਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਡੀਲ ‘ਚ ਪ੍ਰਧਾਨ ਮੰਤਰੀ ਦੇ ਦਖਲ ਦਾ ਇਲਜ਼ਾਮ ਲਾਉਂਦੇ ਹੋਏ ਅਪਰਾਧਿਕ ਜਾਂਚ ਦੀ ਮੰਗ ਕੀਤੀ ਹੈ। ਰਾਹੁਲ ਦਾ ਕਹਿਣਾ ਹੈ ਕਿ ਜੇਕਰ ਪੀਐਮ ਬੇਕਸੂਰ ਹਨ ਤਾਂ ਖੁਦ ਜਾਂਚ ਕਿਉਂ ਨਹੀਂ ਕਰਵਾਉਂਦੇ। ਇਸ ਦੇ ਨਾਲ ਹੀ ਰਾਹੁਲ ਨੇ ਕਿਹਾ ਕਿ ਜੇਕਰ ਫਾਈਲਾਂ ਗਾਇਬ ਹੋਇਆਂ ਹਨ ਤਾਂ ਉਨ੍ਹਾਂ ਦਸਤਾਵੇਜ਼ਾਂ ਰਾਹੀਂ ਲੱਗੇ ਇਲਜ਼ਾਮ ਸਹੀ ਹਨ।

ਰਾਹੁਲ ਗਾਂਧੀ ਨੇ ਕਿਹਾ, “ਕੱਲ੍ਹ ਬਹੁਤ ਦਿਲਚਸਪ ਗੱਲ ਹੋਈ, ਮੀਡੀਆ ਨੂੰ ਕਿਹਾ ਜਾਂਦਾ ਹੈ ਕਿ ਅਸੀਂ ਜਾਂਚ ਕਰਾਂਗੇ ਕਿਉਂਕਿ ਰਾਫ਼ੇਲ ਦੀਆਂ ਫਾਈਲਾਂ ਗਾਇਬ ਹੋ ਗਈਆਂ ਹਨ ਪਰ ਜਿਸ ਨੇ 30 ਹਜ਼ਾਰ ਕਰੋੜ ਰੁਪਏ ਦਾ ਘਪਲਾ ਕੀਤਾ ਹੈ, ਜਿਸ ਬਾਰੇ ਫਾਈਲ ‘ਚ ਸਾਫ਼ ਲਿਖਿਆ ਹੈ ਕਿ ਸੌਦਾ ਹੋ ਰਿਹਾ ਸੀ, ਉਨ੍ਹਾਂ ‘ਤੇ ਕੋਈ ਜਾਂਚ ਨਹੀਂ ਹੋਵੇਗੀ। ਕਿਸੇ ਵੀ ਸੰਸਥਾ ਨੂੰ ਤੋੜ-ਮਰੋੜ ਕੇ ਚੌਕੀਦਾਰ ਨੂੰ ਬਚਾ ਕੇ ਰੱਖਣਾ ਸਰਕਾਰ ਦਾ ਕੰਮ ਹੈ।”

ਬੀਤੇ ਦਿਨ ਸੁਪਰੀਮ ਕੋਰਟ ਦਾ ਰਿਵਿਊ ਪਟੀਸ਼ਨ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਦੱਸਿਆ ਕਿ ਰਾਫ਼ੇਲ ਸੌਦੇ ਦੇ ਅਹਿਮ ਦਸਤਾਵੇਜ਼ ਰੱਖਿਆ ਮੰਤਰਾਲੇ ਤੋਂ ਚੋਰੀ ਹੋ ਗਏ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago