ਰਾਕੇਸ਼ ਟਿਕੈਤ ਨੇ ਕਿਹਾ ਕਿ , ਜੇ ਪ੍ਰਧਾਨ ਮੰਤਰੀ ‘ਇੱਕ ਫੋਨ ਕਾਲ ਦੂਰ’ ਹਨ ਤਾਂ ਉਹ ਨੰਬਰ ਕਿਹੜਾ ਹੈ ?

Rakesh-tikait-said-if-he-prime-minister-is-a-phone-call-away-what-is-that-number

ਕਿਸਾਨਾਂ ਦਾ ਅੰਦੋਲਨ ਅੱਜ 72ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਜਿੱਥੇ ਪੰਜਾਬੀ ਕਲਾਕਾਰ ਇਸ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ, ਓਥੇ ਹੀ ਅੰਤਰਰਾਸ਼ਟਰੀ ਪ੍ਰਸਿੱਧ ਕਲਾਕਾਰਾਂ ਵੱਲੋਂ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ ਪਰ ਬਾਲੀਵੁੱਡ ਸਿਤਾਰੇ ਕਿਸਾਨੀ ਅੰਦੋਲਨ ਦੇ ਖਿਲਾਫ਼ ਅਤੇ ਸਰਕਾਰ ਦੇ ਪੱਖ ‘ਚ ਭੁਗਤ ਰਹੇ ਹਨ।

ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੂੰ ਸਰਕਾਰ ਨਾਲ ਗੱਲਬਾਤ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਫੋਨ ਕਾਲ ਦੂਰ ਹਨ ਤਾਂ ਉਹ ਕਿਹੜਾ ਨੰਬਰ ਹੈ ? ਇਸ ਦੇ ਨਾਲ ਹੀ ਜਦੋਂ ਰਾਕੇਸ਼ ਟਿਕੈਤ ਨੂੰ ਪੁੱਛਿਆ ਗਿਆ ਕਿ ਪ੍ਰਧਾਨ ਮੰਤਰੀ ਲਈ ਉਨ੍ਹਾਂ ਦੇ ਮੰਚ ਤੋਂ ਇਤਰਾਜ਼ਯੋਗ ਸ਼ਬਦ ਵਰਤੇ ਜਾ ਰਹੇ ਹਨ ਤਾਂ ਉਨ੍ਹਾਂ ਕਿਹਾ, ‘ਕੁਝ ਸ਼ਿਕਾਇਤਾਂ ਆਈਆਂ ਹਨ ਕਿ ਕੁਝ ਲੋਕ ਮੋਦੀ ਜੀ ਨੂੰ ਗਾਲਾਂ ਕੱਢ ਰਹੇ ਹਨ। ਇਹ ਸਾਡੇ ਲੋਕ ਨਹੀਂ ਹੋ ਸਕਦੇ।

ਇਸ ਮੰਚ ਨੂੰ ਇਸ ਚੀਜ਼ ਲਈ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ। ਇਸ ਦੇ ਨਾਲ ਹੀ ਟਿਕੈਤ ਨੇ ਲੋਕਾਂ ਨੂੰ ਮਾਹੌਲ ਖਰਾਬ ਨਾ ਕਰਨ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਸਾਨੂੰ ਅਪਸ਼ਬਦ ਸਹੀਂ ਨਹੀਂ ਲੱਗਦੇ ਤਾਂ ਕਿਸੇ ਦੂਸਰੇ ਬਾਰੇ ਇਨ੍ਹਾਂ ਦੀ ਵਰਤੋਂ ਦਾ ਸਾਨੂੰ ਅਧਿਕਾਰ ਨਹੀਂ।  ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਅਸੀਂ ਅਕਤੂਬਰ ਤੱਕ ਤਿਆਰੀ ਕਰ ਲਈ ਹੈ।

ਟਿਕੈਤ ਨੇ ਇਹ ਵੀ ਕਿਹਾ ਕਿ ਅੰਦੋਲਨ ਦੌਰਾਨ ਗਾਇਬ ਹੋਏ ਲੋਕਾਂ ਲਈ ਸਰਕਾਰ ਜ਼ਿੰਮੇਵਾਰ ਹੈ। ਸਾਡੇ ਬਹੁਤ ਸਾਰੇ ਲੋਕ ਗਾਇਬ ਹਨ।

ਮੈਂ ਇਨ੍ਹਾਂ ਲੋਕਾਂ ਨੂੰ ਨਹੀਂ ਜਾਣਦਾ ਪਰ ਜੇ ਕੋਈ ਵਿਦੇਸ਼ੀ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਿਹਾ ਹੈ ਤਾਂ ਕੀ ਸਮੱਸਿਆ ਹੈ? ‘ਹਾਲਾਂਕਿ, ਉਨ੍ਹਾਂ ਕਿਹਾ ਕਿ ਜੇ ਸੰਯੁਕਤ ਕਿਸਾਨ ਮੋਰਚਾ ਵਿਦੇਸ਼ੀ ਸ਼ਖਸੀਅਤਾਂ ਦਾ ਧੰਨਵਾਦ ਕਰਦਾ ਹੈ ਤਾਂ ਤਾਂ ਅਸੀਂ ਵੀ ਅਜਿਹਾ ਕਰਾਂਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ