ਦੇਸ਼

ਮਹਿਲਾ ਨਾਲ ਬਲਾਤਕਾਰ ਕਰ ਉਸ ਨੂੰ ਕੀਤਾ ਅੱਗ ਦੇ ਹਵਾਲੇ, ਆਪ ਵੀ ਝੁਲਸਿਆ ਦੋਸ਼ੀ, ਹੋਈ ਮੌਤ

ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ‘ਚ 35 ਸਾਲਾ ਦੇ ਵਿਆਕਤੀ ਦੀ ਸੜਣ ਨਾਲ ਮੌਤ ਹੋ ਗਈ ਹੈ। ਉਸ ਨੇ ਇੱਕ ਮਹਿਲਾ ਨਾਲ ਬਲਾਤਕਾਰ ਕੀਤਾ ਅਤੇ ਫੇਰ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਪੀੜਤਾ ਨੇ ਵੀ ਉਸ ਨੂੰ ਘੁੱਟ ਕੇ ਫੜ ਲਿਆ ਅਤੇ ਮੁਲਜ਼ਮ ਆਪ ਵੀ ਉਸੇ ਅੱਗ ‘ਚ ਝੁਲਸ ਗਿਆ।

ਫਿਲਹਾਲ ਪੀੜਤਾ ਮਾਲਦਾ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇਲਾਜ ਕਰਵਾ ਰਹੀ ਹੈ ਅਤੇ ਉਸ ਦੇ ਚਿਹਰੇ ਅਤੇ ਹੱਥਾਂ ‘ਤੇ ਸੱਟਾਂ ਦੇ ਨਿਸ਼ਾਨ ਹਨ। ਪੀੜਤਾ ਦਾ ਕਹਿਣਾ ਹੈ ਕਿ ਮੁਲਜ਼ਮ ਉਸ ਨੂੰ ਤੰਗ ਕਰਦਾ ਸੀ ਅਤੇ ਸੋਮਵਾਰ ਨੂੰ ਜਦੋਂ ਉਹ ਘਰ ‘ਚ ਇਕੱਲੀ ਸੀ ਤਾਂ ਉਹ ਘਰ ‘ਚ ਦਾਖਲ ਹੋ ਗਿਆ। ਜਿਸ ਤੋਂ ਬਾਅਦ ਉਸ ਨੇ ਮਹਿਲਾ ਨਾਲ ਬਲਾਤਕਾਰ ਕਰ ਉਸ ਨੂੰ ਸਾੜ ਕੇ ਮਾਰਨ ਦੀ ਕੋਸ਼ਿਸ਼ ਕੀਤੀ।

ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਘਰ ‘ਚੋਂ ਨਿੱਕਲ ਰਹੇ ਧੂਏਂ ਨੂੰ ਦੇ ਕੇ ਸਥਾਨਿਕ ਲੋਕਾਂ ਨੇ ਘਰ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਦੋਵਾਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕੀਤਾ, ਜਿੱਥੇ ਮੁਲਜ਼ਮ ਨੇ ਮੰਗਲਵਾਰ ਦੀ ਸਵੇਰ ਦਮ ਤੋੜ ਦਿੱਤਾ।

ਇਸ ਮਾਮਲੇ ‘ਚ ਸਥਾਨਕ ਲੋਕਾਂ ਦਾ ਕਹਿਣਾ ਹੈ ਮੁਲਜ਼ਮ ਅਕਸਰ ਹੀ ਮਹਿਲਾ ਦੇ ਘਰ ਜਾਂਦਾ ਸੀ। ਇਸ ਲਈ ਪੁਲਿਸ ਇਸ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago