Categories: ਦੇਸ਼

Ravneet Bittu News: ਜ਼ਹਿਰੀਲੀ ਸ਼ਰਾਬ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਰਵਨੀਤ ਬਿੱਟ ਨੇ ਕੈਪਟਨ ਨੂੰ ਦਿੱਤੀ ਸਲਾਹ

Ravneet Bittu News: ਅਜੇ ਕੋਰੋਨਾ ਨੂੰ ਲੈ ਕੇ ਲੋਕਾਂ ‘ਚ ਦਹਿਸ਼ਤ ਬਰਕਰਾਰ ਹੈ ਪਰ ਕੁਝ ਦਿਨ ਪਹਿਲਾਂ ਪੰਜਾਬ ‘ਚ ਖ਼ਾਸ ਕਰਕੇ ਮਾਝੇ ਦੇ ਇਲਾਕੇ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰ ਮਰਨ ਵਾਲਿਆ ਦੀ ਗਿਣਤੀ 100 ਤੋਂ ਵਧੇਰੇ ਹੋ ਚੁੱਕੀ ਹੈ। ਇਸ ਮਸਲੇ ਨੂੰ ਲੈ ਕੇ ਜਿੱਥੇ ਆਮ ਲੋਕ ਪ੍ਰਸ਼ਾਸਨ ਅਤੇ ਸਰਕਾਰ ਦੀ ਆਲੋਚਨਾ ਕਰ ਰਹੇ ਹਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਵਿਰੋਧੀ ਧਿਰ ਆਪ ਵੀ ਕੈਪਟਨ ਨੂੰ ਨਿਸ਼ਾਨੇ ਤੇ ਰੱਖ ਰਹੀ ਹੈ।

ਇਹ ਵੀ ਪੜ੍ਹੋ: Ludhiana News: ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸਾਉਂਦਾ ਹੈ ਰੱਖੜੀ ਦਾ ਤਿਉਹਾਰ

ਇਕ ਪਾਸੇ ਕੇਜਰੀਵਾਲ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਹੋ ਰਹੀ ਹੈ ਤਾਂ ਦੂਜੇ ਪਾਸੇ ਕੈਪਟਨ ਸਰਕਾਰ ਵੱਲੋਂ ਨਕਲੀ ਸ਼ਰਾਬ ਦੇ ਮਾਮਲੇ ‘ਚ ਗ੍ਰਿਫ਼ਤਾਰੀਆਂ ਦੇ ਨਾਲ-ਨਾਲ ਜ਼ਿੰਮੇਵਾਰ ਅਫ਼ਸਰਸ਼ਾਹੀ ਦੀ ਮੁਅੱਤਲੀ ਵੀ ਜਾਰੀ ਹੈ।ਇਸੇ ਦੌਰਾਨ ਲੁਧਿਆਣੇ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਪਟਨ ਨੂੰ ਵਿਸ਼ੇਸ਼ ਕਦਮ ਉਠਾਉਣ ਦੀ ਮੰਗ ਕੀਤੀ ਹੈ। ਬਿੱਟੂ ਨੇ ਫੇਸਬੁੱਕ ਤੇ ਲਾਈਵ ਹੋ ਕੇ ਇਸ ਮਾਮਲੇ ‘ਚ ਦੋਸ਼ੀ ਧਿਰਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।

iana Sex Racket News: ਸ਼ਿਮਲਾਪੁਰੀ ਵਿੱਚ ਚੱਲ ਰਹੇ ਹਾਈ ਪ੍ਰੋਫਾਈਲ ਦੇਹ ਵਪਾਰ ਧੰਦੇ ਦਾ ਲੁਧਿਆਣਾ ਪੁਲਿਸ ਨੇ ਕੀਤਾ ਪਰਦਾ ਫਾਸ਼, 3 ਵਿਦੇਸ਼ੀ ਕੁੜੀਆਂ ਨੂੰ ਕੀਤਾ ਗਿਰਫ਼ਤਾਰ

ਬਿੱਟੂ ਨੇ ਆਖਿਆ ਕਿ ਲੋਕਤੰਤਰ ‘ਚ ਸਭ ਤੋਂ ਮੁੱਢਲੀ ਪਾਰਲੀਮੈਂਟ ਪੰਚਾਇਤ ਹੁੰਦੀ ਹੈ,ਜਿਸ ‘ਚ ਸਰਪੰਚ ਤੇ ਪੰਚ ਸ਼ਾਮਿਲ ਹੁੰਦੇ ਹਨ।ਇਸ ਪੰਚਾਇਤ ‘ਚ ਸਰਪੰਚ ਮੁੱਖ ਮੰਤਰੀ ਅਤੇ ਪੰਚ ਮੰਤਰੀ ਹੁੰਦੇ ਹਨ।ਬਿੱਟੂ ਨੇ ਕਿਹਾ ਕਿ ਸਭ ਤੋਂ ਪਹਿਲਾਂ ਪਿੰਡ ਦੀ ਪੰਚਾਇਤ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸੇ ਵੀ ਗ਼ੈਰ-ਕਾਨੂੰਨੀ ਕੰਮ ਦੀ ਜਾਣਕਾਰੀ ਪੁਲਸ ਸਟੇਸ਼ਨ ਜਾਂ ਡੀ.ਐਸ.ਪੀ.ਸਾਹਿਬ ਨੂੰ ਦਵੇ।ਜੇਕਰ ਪੰਚਾਇਤ ਇਸ ਤਰ੍ਹਾਂ ਨਹੀਂ ਕਰਦੀ ਤਾਂ ਉਹ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਜ਼ਿੰਮੇਵਾਰ ਹੋਵੇਗੀ ਅਤੇ ਪੰਚਾਇਤ ਦੀ ਨਜ਼ਰਅੰਦਾਜੀ ਕਾਰਨ ਵਾਪਰੇ ਹਾਦਸੇ ਦੇ ਸਿੱਟੇ ਵਜੋਂ ਪੰਚਾਇਤ ਭੰਗ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Ludhiana Eid News: ਲੁਧਿਆਣਾ ਦੀ ਜਾਮਾ ਮਸਜਿਦ ਲੱਗੀਆਂ ਰੌਣਕਾਂ, ਮਾਸਕ ਪਾ ਕੇ ਅਦਾ ਕੀਤੀ ਨਮਾਜ਼

ਬਿੱਟੂ ਨੇ ਅੱਗੇ ਕਿਹਾ ਕਿ ਬਲਾਕ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਕਿਸੇ ਵੀ ਗ਼ੈਰ-ਕਾਨੂੰਨੀ ਕੰਮ ਸਬੰਧੀ ਲਿਖਤੀ ਸ਼ਿਕਾਇਤ ਕਰਨ।ਜੇਕਰ ਉਹ ਵੀ ਅਜਿਹਾ ਨਹੀਂ ਕਰਦੀ ਤਾਂ ਉਸ ਨੂੰ ਸਬੰਧਿਤ ਕਾਰਵਾਈ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਪੰਚਾਇਤ ਨੂੰ ਆਪਣੇ ਹਲਕੇ ਦੇ ਐਮ.ਐਲ.ਏ. ਨੂੰ ਜਾਂ ਐਮ.ਪੀ. ਨੂੰ ਲਿਖਤੀ ਤੌਰ ‘ਤੇ ਸ਼ਿਕਾਇਤ ਦੇਣੀ ਚਾਹੀਦੀ ਹੈ ਤੇ ਉਹਨਾਂ ਵਿਧਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੁਲਸ ਮਹਿਕਮੇ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਕਹਿਣ।ਫਿਰ ਵੀ ਜੇਕਰ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਸਬੰਧਿਤ ਅਧਿਕਾਰੀ ਨੂੰ ਤਲਬ ਕੀਤਾ ਜਾਣਾ ਚਾਹੀਦਾ ਹੈ ਤੇ ਕਾਰਵਾਈ ਨਾ ਕਰਨ ਲਈ ਦੋਸ਼ੀ ਧਿਰ ‘ਚ ਸ਼ਾਮਲ ਕਿਤਾ ਜਾਣਾ ਚਾਹੀਦਾ ਹੈ।

ਅਜਿਹੇ ਮਾਮਲਿਆ ‘ਤੇ ਸਖ਼ਤ ਕਾਰਵਾਈ ਕਰਨ ਲਈ ਰਵਨੀਤ ਬਿੱਟੂ ਨੇ ਕੈਪਟਨ ਨੂੰ ਵਿਸ਼ੇਸ਼ ਤੌਰ ‘ਤੇ ਅਪੀਲ ਕੀਤੀ ਹੈ ਤੇ ਕਿਹਾ ਕਿ ਉਹ ਚਾਹੇ ਵਿਧਾਨ ਸਭਾ ‘ਚ ਵਿਸ਼ੇਸ਼ ਬਿਲ ਲੈ ਕੇ ਆਉਣ ਪਰ ਮੁਲਜ਼ਮ ਧਿਰ ਨੂੰ ਸਜਾਵਾਂ ਜ਼ਰੂਰ ਮਿਲਣੀਆਂ ਚਾਹੀਦੀਆਂ ਨੇ ਤਾਂ ਜੋ ਲੋਕਾਂ ਦਾ ਲੋਕਤੰਤਰ ‘ਚੋਂ ਉੱਠ ਰਿਹਾ ਵਿਸ਼ਵਾਸ ਬਰਕਰਾਕ ਰੱਖਿਆ ਜਾ ਸਕੇ। ਬਿੱਟੂ ਨੇ ਜ਼ਹਿਰੀਲੀ ਸ਼ਰਾਬ ਦੇ ਮਾਮਲੇ ‘ਚ ਜਨਾਨੀਆਂ ਦੀ ਭੂਮਿਕਾ ਤੇ ਚਿੰਤਾ ਜ਼ਾਹਿਰ ਕਰਦਿਆਂ ਇਸ ਸ਼ਰਾਬ ਦੇ ਸ਼ਿਕਾਰ ਹੋਏ ਵਿਅਕਤੀਆਂ ਨਾਲ ਹਮਦਰਦੀ ਸਾਂਝੀ ਕੀਤੀ ਹੈ।

Ludhiana News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago