ਝਾਂਸੀ ਵਿੱਚ ਟਰੱਕ ਅਤੇ ਮੈਕਸੀ ਦੀ ਟੱਕਰ ਵਿੱਚ 8 ਲੋਕਾਂ ਦੀ ਮੌਤ

road-accident-in-jhansi

ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਝਾਂਸੀ ਵਿੱਚ ਉਸ ਸਮੇਂ ਆਤਮ ਛਾ ਗਿਆ ਜਦੋਂ ਟਰੱਕ ਅਤੇ ਮੈਕਸੀ ਵਿਚਕਾਰ ਹੋਈ ਭਿਆਨਕ ਟੱਕਰ ਦੇ ਨਾਲ 8 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਦੇ ਵਿੱਚ ਅੱਧੀ ਦਰਜਨ ਤੋਂ ਜਿਆਦਾ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਹਾਦਸੇ ਦੇ ਦੌਰਾਨ ਜਿਹੜੇ ਲੋਕ ਜ਼ਖਮੀ ਹੋਏ ਹਨ ਉਹਨਾਂ ਨੂੰ ਮਊਰਾਨੀਪੁਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਜ਼ਰੂਰ ਪੜ੍ਹੋ: ਹਿਮਾਚਲ ਪ੍ਰਦੇਸ਼ ਦੇ ਵਿੱਚ ਭਾਰੀ ਬਰਫ਼ਬਾਰੀ ਦੇ ਕਾਰਨ ਮਨਾਲੀ-ਲੇਹ ਹਾਈਵੇਅ ਪ੍ਰਭਾਵਿਤ

ਟਰੱਕ ਅਤੇ ਮੈਕਸੀ ਵਿਚਕਾਰ ਹੋਈ ਟੱਕਰ ਦੇ ਨਾਲ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਮਦਰਦੀ ਜਤਾਈ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ਵਿੱਚ ਮਿਰਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖਮੀ ਲੋਕਾਂ ਨੂੰ 50-50 ਹਜ਼ਾਰ ਰੁਪਏ ਦੀ ਮੱਦਦ ਦੇਣ ਦਾ ਐਲਾਨ ਕੀਤਾ ਹੈ।