UP Accident News: ਉੱਤਰ ਪ੍ਰਦੇਸ਼ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਮੌਕੇ ਤੇ ਹੋਈ 24 ਮਜ਼ਦੂਰਾਂ ਦੀ ਮੌਤ

road-accident-in-uttar-pradesh-24-workers-died

UP Accident News: ਉੱਤਰ ਪ੍ਰਦੇਸ਼ ਦੇ ਔਰੈਆ ਜ਼ਿਲੇ ਵਿਚ ਪ੍ਰਵਾਸੀ ਮਜ਼ਦੂਰਾਂ ਨਾਲ ਭਰੇ ਇਕ ਟਰੱਕ ਵਿਚ ਇਕ ਹੋਰ ਟਰੱਕ ਜਾ ਵੱਜਾ, ਜਿਸ ਕਾਰਨ 24 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਘਟਨਾ ਵਿਚ 15 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਮੌਕੇ ‘ਤੇ ਮੌਜੂਦ ਹੈ। ਇਸ ਭਿਆਨਕ ਸੜਕ ਹਾਦਸੇ ਦੀ ਖਬਰ ਮਿਲਦਿਆਂ ਹੀ ਲੋਕ ਘਬਰਾ ਗਏ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਸੰਕਟ ਕਾਰਨ 24 ਮਾਰਚ ਤੋਂ ਲਾਕਡਾਊਨ ਜਾਰੀ ਹੈ। ਲਾਕਡਾਊਨ ਕਾਰਨ ਦੇਸ਼ ਵਿਚ ਆਵਾਜਾਈ ਸੇਵਾਵਾਂ ਠੱਪ ਹਨ, ਜਿਸ ਦੇ ਚੱਲਦਿਆਂ ਪ੍ਰਵਾਸੀ ਮਜ਼ਦੂਰਾਂ ਦੀ ਪਰੇਸ਼ਾਨੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਹਾਲਾਤ ਤੋਂ ਪਰੇਸ਼ਾਨ ਮਜ਼ਦੂਰ ਪੈਦਲ ਹੀ ਤੁਰਨ ਲਈ ਮਜਬੂਰ ਹਨ ਅਤੇ ਹੁਣ ਤੱਕ ਕਈ ਮਜ਼ਦੂਰ ਹਾਦਸਿਆਂ ਵਿਚ ਮਾਰੇ ਜਾ ਚੁੱਕੇ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ