ਦੁੱਖਦਾਈ ਖਬਰ ! ਟਿੱਕਰੀ ਬਾਰਡਰ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹਸਪਤਾਲ ‘ਚ ਹੋਈ ਮੌਤ

Another-farmer-died-in-hospital-after-returning-from-Tikri-border

ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ।  ਕਿਸਾਨ ਅੰਦੋਲਨ ਦੇ ਚਲਦਿਆਂ ਹੁਣ ਤੱਕ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੇ ਚਲਦਿਆਂ ਕਿਸਾਨੀ ਸੰਘਰਸ਼ ਤੋਂ ਪਰਤੇ ਨੌਜਵਾਨ ਦੀ ਨਮੂਨੀਆ ਨਾਲ ਮੌਤ ਹੋ ਗਈ ਹੈ।

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਭਵਾਨੀਗੜ੍ਹ ਦੇ ਯੂਥ ਆਗੂ ਮਾਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਪਿਛਲੇ ਹਫ਼ਤੇ ਤੋਂ ਕਿਸਾਨੀ ਸੰਘਰਸ਼ ’ਚ ਸ਼ਾਮਲ ਸੀ। ਤਬੀਅਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਨੂੰ ਸੰਗਰੂਰ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ | ਜਿਥੇ ਬੀਤੀ ਸ਼ਾਮ ਉਸ ਦੀ ਤਬੀਅਤ ਜਿਆਦਾ ਵਿਗੜਨ ਕਾਰਨ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਸੀ, ਜਿਸ ਨੇ ਰਸਤੇ ’ਚ ਦਮ ਤੋੜ ਦਿੱਤਾ ਹੈ। ਪਰਿਵਾਰ ਆਰਥਿਕ ਮੰਦਹਾਲੀ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਪੀੜਤ ਪਰਿਵਾਰ ਦੀ ਮਾਲੀ ਸਹਾਇਤਾ ਕਰਨ ਦੀ ਮੰਗ ਕੀਤੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ