ਸਮਯੁਕਤਾ ਕਿਸਾਨ ਮੋਰਚਾ ਪੱਛਮੀ ਬੰਗਾਲ ਦੇ ਕਿਸਾਨਾਂ ਨੂੰ ਭਾਜਪਾ ਨੂੰ ਵੋਟ ਨਾ ਪਾਉਣ ਦੀ ਅਪੀਲ ਕਰਦਾ ਹੈ|

ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ‘ਚ BJP ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ।ਇਸ ਦੇ ਮੱਦੇਨਜ਼ਰ ਹੁਣ ਕਿਸਾਨਾਂ ਨੇ ਪੱਛਮੀ ਬੰਗਾਲ ‘ਚ ਜਾ ਕੇ ਭਾਜਪਾ ਦੇ ਵਿਰੁੱਧ ਮੋਰਚਾ ਖੋਲ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਪੱਛਮੀ ਬੰਗਾਲ ‘ਚ ਕਿਸਾਨਾਂ ਸਮੇਤ ਹੋਰ ਲੋਕਾਂ ਨੂੰ ਚੋਣਾਂ ‘ਚ ਭਾਜਪਾ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ ਹੈ।

ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਸਾਨ ਲੀਡਰਾਂ ਨੇ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਬੀਜੇਪੀ ਨੂੰ ਹਰਾਉਣਾ ਜ਼ਰੂਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸੇ ਪਾਰਟੀ ਦੀ ਹਮਾਇਤ ਨਹੀਂ ਕਰ ਰਹੇ ਪਰ ਬੰਗਾਲ ਚੋਣਾਂ ਵਿੱਚ ਜੇ ਭਾਜਪਾ ਹਾਰ ਜਾਂਦੀ ਹੈ ਤਾਂ ਉਸ ਦਾ ਘਮੰਡ ਟੁੱਟ ਜਾਵੇਗਾ ਤੇ ਫਿਰ ਕਿਸਾਨਾਂ ਦੀ ਮੰਨੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਿਸਾਨ ਅਸਾਮ, ਕੇਰਲ, ਪੁੱਡੂਚੇਰੀ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ‘ਚ ਸੱਤਾ ਦੀ ਭੁੱਖੀ ਅਤੇ ਕਿਸਾਨ ਵਿਰੋਧੀ ਭਾਜਪਾ ਨੂੰ ਚੰਗਾ ਸਬਕ ਸਿਖਾ ਸਕਦੇ ਹਨ। ਜੇ ਤੁਸੀਂ ਸਬਕ ਸਿਖਾਉਣ ਦੀ ਕੋਸ਼ਿਸ਼ ਕਰੋਗੇ ਤਾਂ ਭਾਜਪਾ ਦਾ ਹੰਕਾਰ ਟੁੱਟ ਸਕਦਾ ਹੈ ਅਤੇ ਅਸੀਂ ਸਰਕਾਰ ਤੋਂ ਕਿਸਾਨ ਅੰਦੋਲਨ ਦੀਆਂ ਮੰਗਾਂ ਮਨਵਾ ਸਕਦੇ ਹਾਂ।

ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ ਆਗੂਆਂ ਦੇ ਵਫ਼ਦ ਨੇ ਕਿਸਾਨੀ ਅੰਦੋਲਨ ਦੀਆਂ ਮੰਗਾਂ ਬਾਰੇ ਪੱਛਮੀ ਬੰਗਾਲ ਦੇ ਵੋਟਰਾਂ ਨੂੰ ਦੱਸਿਆ ਅਤੇ ਅਪੀਲ ਕੀਤੀ ਕਿ ਉਹ ਭਾਜਪਾ ਨੂੰ ਸਬਕ ਸਿਖਾਉਣ। ਕਿਸਾਨ ਆਗੂਆਂ ਨੇ ਰਾਮ ਲੀਲਾ ਪਾਰਕ ਵਿੱਚ ਕਿਸਾਨਾਂ-ਮਜ਼ਦੂਰਾਂ ਦੀ ਮਹਾਪੰਚਾਇਤ ਨੂੰ ਵੀ ਸੰਬੋਧਨ ਕੀਤਾ। ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਏਜੰਡੇ ਬਾਰੇ ਵੀ ਸੂਬੇ ਦੇ ਲੋਕਾਂ ਨੂੰ ਜਾਣਕਾਰੀ ਦਿੱਤੀ।

ਅਸੀਂ ਲੋਕਾਂ ਨੂੰ ਕਿਸੇ ਖਾਸ ਪਾਰਟੀ ਦੇ ਪੱਖ ‘ਚ ਭੁਗਤਣ ਲਈ ਵੀ ਨਹੀਂ ਆਖ ਰਹੇ ਹਾਂ। ਸਾਡੀ ਸਿਰਫ਼ ਇੰਨੀ ਅਰਜ਼ੋਈ ਹੈ ਕਿ ਭਾਜਪਾ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ।’ ਸੰਯੁਕਤ ਕਿਸਾਨ ਮੋਰਚੇ ਨੇ ਪੱਤਰ ਜਾਰੀ ਕਰਕੇ ਸੂਬੇ ਦੇ ਕਿਸਾਨਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਭਾਜਪਾ ਨੂੰ ਵੋਟ ਨਾ ਪਾਉਣ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਥੇਬੰਦੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਕਾਨੂੰਨਾਂ ਦੀਆਂ ਗਲਤੀਆਂ ਨੂੰ ਸਵੀਕਾਰ ਕੀਤਾ ਹੈ ਪਰ ਸਰਕਾਰ ਵੱਲੋਂ ਕਾਨੂੰਨ ਵਾਪਸ ਨਹੀਂ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਵਾਰ-ਵਾਰ ‘ਵਿਚੋਲੀਏ’ ਕੱਢ ਦੇਣ ਦਾ ਦਾਅਵਾ ਕਰਦੇ ਹਨ ਪਰ ਉਹ ਹਾਲੇ ਤੱਕ ‘ਵਿਚੋਲੀਏ’ ਦੀ ਸਹੀ ਪਰਿਭਾਸ਼ਾ ਕਿਸਾਨਾਂ ਨੂੰ ਸਮਝਾ ਨਹੀਂ ਸਕੇ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago