ਦੇਸ਼

School Reopening News: ਦੇਸ਼ ਵਿੱਚ ਇਹਨਾਂ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ 21 ਸਤੰਬਰ ਨੂੰ ਖੁੱਲ੍ਹਣਗੇ ਸਕੂਲ

School Reopening News:ਦੇਸ਼ ਵਿੱਚ ਹੁਣ ਸਕੂਲ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਇਸ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੂਤਰਾਂ ਮੁਤਾਬਕ 21 ਸਤੰਬਰ ਤੋਂ ਸਕੂਲ ਖੋਲ੍ਹੇ ਜਾ ਰਹੇ ਹਨ। ਉਂਝ ਸਕੂਲ ਪੂਰੀ ਤਰ੍ਹਾਂ ਨਹੀਂ ਖੁੱਲ੍ਹਣਗੇ। ਸਿਰਫ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਸਕੂਲ ਆ ਸਕਣਗੇ। ਸਕੂਲਾਂ ਵਿੱਚ ਕਲਾਸਾਂ ਵੀ ਨਹੀਂ ਲੱਗਣਗੀਆਂ।

ਇਹ ਵੀ ਪੜ੍ਹੋ: America Sikh Community News: ਅਮਰੀਕਾ ਵਿੱਚ ਟਰੰਪ ਪ੍ਰਸ਼ਾਸਨ ਨੇ ਦਿੱਤੀ ਸਿੱਖਾਂ ਨੂੰ ਵੱਖਰੀ ਪਛਾਣ

ਹਾਸਲ ਜਾਣਕਾਰੀ ਮੁਤਾਬਕ ਕੋਵਿਡ-19 ਅਨਲੌਕ ਦੇ ਅਗਲੇ ਪੜਾਅ ਤਹਿਤ 21 ਸਤੰਬਰ ਤੋਂ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾਣਗੇ। ਸਰਕਾਰ ਵੱਲੋਂ ਇਸ ਸਬੰਧੀ ਜਾਰੀ ਆਦੇਸ਼ ਅਨੁਸਾਰ ਇਸ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਦਾ ਖ਼ਿਆਲ ਰੱਖਣਾ ਜ਼ਰੂਰੀ ਹੋਵੇਗਾ। ਅੰਸ਼ਕ ਤੌਰ ’ਤੇ ਦੁਬਾਰਾ ਸਕੂਲ ਖੁੱਲ੍ਹਣ ’ਤੇ ਨੌਵੀਂ ਤੋਂ 12ਵੀਂ ਦੇ ਵਿਦਿਆਰਥੀ ਜੇਕਰ ਚਾਹੁਣ ਤਾਂ ਅਧਿਆਪਕਾਂ ਤੋਂ ਸੇਧ ਲੈਣ ਲਈ ਸਕੂਲ ਆ ਸਕਣਗੇ।

ਇਹ ਵੀ ਪੜ੍ਹੋ: Bollywood News: ਰਿਆ ਚੱਕਰਵਰਤੀ ਤੋਂ ਬਾਅਦ ਹੁਣ NCB ਨੇ ਕੀਤੀ ਬਾਲੀਵੁੱਡ ਦੀਆਂ ਡਰੱਗਜ਼ ਲੈਣ ਵਾਲੀਆਂ ਹਸਤੀਆਂ ਦੀ ਲਿਸਟ ਤਿਆਰ

ਤਾਜ਼ਾ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਬੰਧਤ ਜਮਾਤਾਂ ਦਾ ਜਿਹੜਾ ਵੀ ਵਿਦਿਆਰਥੀ 21 ਸਤੰਬਰ ਤੋਂ ਸਕੂਲ ਆਉਣਾ ਚਾਹੇਗਾ, ਉਸ ਨੂੰ ਆਪਣੇ ਮਾਪਿਆਂ ਕੋਲੋਂ ਲਿਖਤੀ ਇਜਾਜ਼ਤ ਲੈਣੀ ਪਵੇਗੀ ਤੇ ਸਕੂਲ ਵਿਚ ਛੇ ਫੁੱਟ ਦੀ ਸਰੀਰਕ ਦੂਰੀ ਦੇ ਨਿਯਮ ਦਾ ਪਾਲਣ ਕਰਨਾ ਯਕੀਨੀ ਬਣਾਉਣਾ ਪਵੇਗਾ।

ਇਹ ਵੀ ਪੜ੍ਹੋ: Sikhs For Justice: SFJ ਦੇ ਲੀਡਰ ਗੁਰਪਤਵੰਤ ਪੰਨੂ ਅਤੇ ਹਰਦੀਪ ਸਿੰਘ ਨਿੱਝਰ ਦੇ ਖਿਲਾਫ ਕਾਰਵਾਈ ਸ਼ੁਰੂ

ਸਿਹਤ ਮੰਤਰਾਲੇ ਨੇ ਸੁਰੱਖਿਆ ਸਬੰਧੀ ਇਹ ਹਦਾਇਤਾਂ ਜਾਰੀ ਕੀਤੀਆਂ ਹਨ। ਹਦਾਇਤਾਂ ਅਨੁਸਾਰ ਕੇਵਲ ਕੰਟੇਨਮੈਂਟ ਜ਼ੋਨਾਂ ਦੇ ਬਾਹਰ ਪੈਂਦੇ ਸਕੂਲਾਂ ਨੂੰ ਖੋਲ੍ਹਣ ਦੀ ਆਗਿਆ ਹੋਵੇਗੀ ਤੇ ਕੰਟੇਨਮੈਂਟ ਜ਼ੋਨਾਂ ’ਚ ਵਸਦੇ ਵਿਦਿਆਰਥੀਆਂ ਤੇ ਅਧਿਆਪਕਾਂ ਤੇ ਸਕੂਲ ਮੁਲਾਜ਼ਮਾਂ ਨੂੰ ਸਕੂਲ ’ਚ ਹਾਜ਼ਰ ਹੋਣ ਦੀ ਆਗਿਆ ਨਹੀਂ ਹੋਵੇਗੀ। ਪੂਰੀ ਇਮਾਰਤ ਨੂੰ ਸੈਨੇਟਾਈਜ਼ ਕੀਤਾ ਜਾਵੇਗਾ। ਸਕੂਲਾਂ ਦੀਆਂ ਮੈੱਸ/ਕੰਟੀਨਾਂ ਨਹੀਂ ਖੁੱਲ੍ਹਣਗੀਆਂ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago