ਪੰਜਾਬ ਦੀ ਇੱਕ ਹੋਰ ਧੀ ਨੇ ਰਚਿਆ ਇਤਿਹਾਸ

shalija-dhami

ਪੰਜਾਬ ਵਿੱਚ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਛਿੜੀ ਰਹਿੰਦੀ ਹੈ। ਅਜਿਹਾ ਹੀ ਮਾਮਲਾ ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ ਸਾਹਮਣੇ ਆਇਆ ਹੈ। ਜਿੱਥੇ ਦੀ ਇੱਕ ਧੀ ਸ਼ਾਲੀਜਾ ਧਾਮੀ ਨੇ ਫਲਾਇੰਗ ਯੂਨਿਟ ਦੀ ਪਹਿਲੀ ਮਹਿਲਾ ਫਲਾਈਟ ਕਮਾਂਡਰ ਬਣ ਕੇ ਇਤਿਹਾਸ ਰਚ ਦਿੱਤਾ ਹੈ। ਇਹ ਸਿਰਫ ਉਹਨਾਂ ਦੇ ਪਰਿਵਾਰ ਜਾਂ ਕੇਵਲ ਲੁਧਿਆਣਾ ਦਾ ਮਾਨ ਨਹੀਂ ਸਗੋਂ ਪੂਰੀ ਦੁਨੀਆਂ ਵਿੱਚ ਪੰਜਾਬ ਦਾ ਨਾਮ ਰੋਸ਼ਨ ਕਰ ਦਿੱਤਾ ਹੈ।

ਸ਼ਾਲੀਜਾ ਧਾਮੀ ਦੀ ਇਸ ਕਾਮਯਾਬੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸ਼ਾਲੀਜਾ ਧਾਮੀ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਟਵੀਟ ਵਿੱਚ ਲਿਖਿਆ ਕਿ ‘ਪੰਜਾਬ ਦੀਆਂ ਧੀਆਂ ਕਿਸੇ ਖੇਤਰ ਵਿਚ ਪਿੱਛੇ ਨਹੀਂ ਹਨ।’ ਇਸ ਖ਼ਬਰ ਨੇ ਸਿਰਫ ਮੈਨੂੰ ਨਹੀਂ ਸਗੋਂ ਸਾਰੇ ਪੰਜਾਬੀਆਂ ਨੂੰ ਖੁਸ ਕਰਕੇ ਰੱਖ ਦਿੱਤਾ ਹੈ। ਇਹ ਨਾ ਸਿਰਫ ਪੰਜਾਬ ਸਗੋਂ ਸਮੁੱਚੇ ਦੇਸ਼ ਲਈ ਮਾਣ ਵਾਲੀ ਗੱਲ ਹੈ।

ਜ਼ਰੂਰ ਪੜ੍ਹੋ: ਪਾਕਿਸਤਾਨ ਨੇ ਭਾਰਤ ਲਈ ਹਵਾਈ ਖੇਤਰ ਕੀਤਾ ਬੰਦ

ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਖੁਸ਼ੀ ਦੇ ਮੌਕੇ ਮੈਂ ਸ਼ੈਲਜਾ ਧਾਮੀ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਪੂਰਾ ਯਕੀਨ ਹੈ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਦੇਸ਼ ਦਾ ਨਾਂ ਰੋਸ਼ਨ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਦੱਸ ਦੇਈਏ ਕਿ ਮੰਗਲਵਾਰ ਨੂੰ ਧਾਮੀ ਨੇ ਹਿੰਡਨ ਏਅਰ ਬੇਸ ਵਿਚ ਚੇਤਕ ਹੈਲੀਕਾਪਟਰ ਯੂਨਿਟ ਦੀ ਫਲਾਈਟ ਕਮਾਂਡਰ ਦਾ ਅਹੁਦਾ ਸੰਭਾਲਿਆ।