ਦੇਸ਼

Shivraj Chouhan ਨੂੰ ਫਿਰ ਮਿਲੇਗੀ MP ਦੀ ਕਮਾਨ!, ਅੱਜ ਸ਼ਾਮ ਚੌਥੀ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਮੱਧ ਪ੍ਰਦੇਸ਼ ਦੀ ਕਮਾਨ ਇਕ ਵਾਰ ਫਿਰ Shivraj Singh Chouhan ਦੇ ਹੱਥ ਵਿੱਚ ਜਾ ਸਕਦੀ ਹੈ। ਸੂਤਰਾਂ ਤੋਂ ਖਬਰ ਹੈ ਕਿ ਸ਼ਿਵਰਾਜ ਸਿੰਘ ਚੌਹਾਨ ਨੂੰ ਅੱਜ ਵਿਧਾਇਕ ਦਲ ਦੇ ਨਾਮ ਵਜੋਂ ਚੁਣਿਆ ਜਾਵੇਗਾ। ਆਬਜ਼ਰਵਰ ਦਿੱਲੀ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਵਿਧਾਇਕ ਦਲ ਦੀ ਇਸ ਮੀਟਿੰਗ ਦੀ ਨਿਗਰਾਨੀ ਕਰੇਗਾ।

ਇਸ ਤੋਂ ਬਾਦ ਸ਼ਿਵਰਾਜ ਸਿੰਘ ਚੌਹਾਨ ਅੱਜ ਸ਼ਾਮ ਨੂੰ ਚੌਥੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਕੋਰੋਨਾ ਵਾਇਰਸ ਕਾਰਨ ਸ਼ਪਥ ਸਮਾਰੋਹ ਸਾਦਗੀ ਨਾਲ ਹੋਵੇਗਾ। ਸਹੁੰ ਚੁੱਕਣ ਦੀ ਤਿਆਰੀ ਰਾਜ ਭਵਨ ਦੇ ਅੰਦਰ ਸ਼ੁਰੂ ਹੋ ਗਈ ਹੈ। ਉਨ੍ਹਾਂ ਦੇ ਨਾਲ ਇੱਕ ਮਿਨੀ ਕੈਬਨਿਟ ਨੂੰ ਵੀ ਸਹੁੰ ਚੁਕਾਈ ਜਾ ਸਕਦੀ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਸ ਸਹੁੰ ਚੁੱਕ ਸਮਾਗਮ ਵਿਚ ਬਹੁਤ ਘੱਟ ਲੋਕ ਹਿੱਸਾ ਲੈਣਗੇ।

ਜੇਕਰ ਸ਼ਿਵਰਾਜ ਸਿੰਘ ਚੌਹਾਨ ਅੱਜ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਲੈਂਦੇ ਹਨ ਤਾਂ ਉਹ ਚੌਥੀ ਵਾਰ ਮੱਧ ਪ੍ਰਦੇਸ਼ ਦੀ ਕਮਾਨ ਸੰਭਾਲਣਗੇ। ਉਹ 29 ਨਵੰਬਰ 2005 ਨੂੰ ਪਹਿਲੀ ਬਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਬਣੇ ਸਨ। ਇਸ ਤੋਂ ਬਾਅਦ ਉਹ 12 ਦਸੰਬਰ, 2008 ਨੂੰ ਦੂਜੀ ਵਾਰ ਮੁੱਖ ਮੰਤਰੀ ਬਣੇ। 8 ਦਸੰਬਰ 2013 ਨੂੰ ਸ਼ਿਵਰਾਜ ਨੇ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਇਹ ਵੀ ਪੜ੍ਹੋ : Corona Virus Test Kit: IIT ਨੂੰ Corona Virus ਵਿਰੁੱਧ ਮਿਲੀ ਸਫਲਤਾ, ਬਣਾਈ ਸਸਤੀ Corona Test Kit

ਹਾਲ ਹੀ ਵਿੱਚ ਕਮਲਨਾਥ ਸਰਕਾਰ ਦੀ ਮੱਧ ਪ੍ਰਦੇਸ਼ ਵਿੱਚੋ ਵਿਦਾਈ ਹੋਈ ਹੈ। ਦਰਅਸਲ ਕਾਂਗਰਸ ਦੇ 22 ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਵਿੱਚ 6 ਮੰਤਰੀ ਸ਼ਾਮਲ ਸਨ। ਸਪੀਕਰ ਨੇ ਮੰਤਰੀਆਂ ਦੇ ਅਸਤੀਫੇ ਨੂੰ ਸਵੀਕਾਰ ਕਰ ਲਿਆ ਸੀ, ਪਰ 16 ਵਿਧਾਇਕਾਂ ਦੇ ਅਸਤੀਫੇ ਨੂੰ ਸਵੀਕਾਰ ਨਹੀਂ ਕੀਤਾ ਸੀ। ਵਿਧਾਇਕਾਂ ਦੇ ਅਸਤੀਫੇ ਕਾਰਨ ਕਮਲਨਾਥ ਸਰਕਾਰ ਅਲਪਮਤ ਹੋ ਗਈ, ਪਰ ਫਲੋਰ ਟੈਸਟ ਕਰਵਾਉਣ ਦੀ ਬਜਾਏ ਸਦਨ ਮੁਲਤਵੀ ਕਰ ਦਿੱਤਾ ਗਿਆ।

ਇਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਪਹੁੰਚਿਆ। ਸੁਪਰੀਮ ਕੋਰਟ ਨੇ ਕਮਲਨਾਥ ਸਰਕਾਰ ਨੂੰ ਤੁਰੰਤ ਫਲੋਰ ਟੈਸਟ ਕਰਵਾਉਣ ਦੇ ਆਦੇਸ਼ ਦਿੱਤੇ। ਆਦੇਸ਼ ਤੋਂ ਬਾਅਦ ਸਪੀਕਰ ਨੇ ਸਾਰੇ 16 ਵਿਧਾਇਕਾਂ ਦੇ ਅਸਤੀਫੇ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਫਲੋਰ ਟੈਸਟ ਤੋਂ ਪਹਿਲਾਂ ਕਮਲਨਾਥ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago