ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਕੈਂਸਰ ਨਾਲ ਮੌਤ ਹੋ ਗਈ।

Shriomani-akali-dal-leader-dyal-singh-kolianwali-dies-of-cancer-in-medanta

ਦਿਆਲ ਸਿੰਘ ਕੋਲਿਆਂਵਾਲੀ ਪਿਛਲੇ ਇਕ ਸਾਲ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਪੀੜਤ ਸਨ। ਅਤੇ ਕਾਫੀ ਸਮੇਂ ਤੋਂ ਗੁਰਗ੍ਰਾਮ ਦੇ ਹਸਪਤਾਲ ਵਿਖੇ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਉਹਨਾਂ ਨੂੰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਕਾਫੀ ਨੇੜੇ ਮੰਨਿਆ ਜਾਂਦਾ ਸੀ।

ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਦਿਹਾਂਤ ਨਾਲ ਜਿਥੇ ਉਹਨਾਂ ਦੇ ਪਿਵਰ ਵਿਚ ਸੋਗ ਦੀ ਲਹਿਰ ਹੈ ਉਥੇ ਹੀ ਉਹਨਾਂ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਮਲੋਟ ਦੇ ਸਾਬਕਾ ਵਿਧਾਇਕਹਰਪ੍ਰੀਤ ਸਿੰਘ ਕੋਟਭਾਈ ਨੇ ਦੱਸਿਆ ਕਿ ਜਥੇਦਾਰ ਕੋਲਿਆਂਵਾਲੀ ਦੀ ਮ੍ਰਿਤਕ ਦੇਹ ਦੁਪਹਿਰ ਤੱਕ ਪਿੰਡ ਕੋਲਿਆਂਵਾਲੀ ਵਿਖੇ ਪਹੁੰਚਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਪਿਛਲੇ ਢਾਈ ਦਹਾਕਿਆਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਨ । ਇਸ ਤੋਂ ਇਲਾਵਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਹਿ ਚੁੱਕੇ ਹਨ ਅਤੇ ਲੰਬਾ ਸਮਾਂ ਪਿੰਡ ਦੇ ਸਰਪੰਚ ਵੀ ਰਹੇ ਹਨ। ਦਿਆਲ ਸਿੰਘ ਕੋਲਿਆਂਵਾਲੀ ਸਾਲ ਭਰ ਤੋ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਇਸ ਦੇ ਚੱਲਦਿਆਂ ਅੱਜ ਸਵੇਰੇ ਦਿੱਲੀ ਦੇ ਇਕ ਹਸਪਤਾਲ ‘ਚ ਉਨ੍ਹਾਂ ਦਾ ਦਿਹਾਂਤ ਹੋ ਗਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ