ਸ਼੍ਰੀਓਮਾਨੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ

Shriomani-akali-dal-president-bibi-jagir-kaur-congratulations-to-mamata-banerjee

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾ ’ਚ ਭਾਰੀ ਬਹੁਮਤ ਹਾਸਲ ਕਰਨ ਤੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ ਹੈ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਮਤਾ ਬੈਨਰਜੀ ਨੇ ਕਠਨ ਹਲਾਤਾਂ ਅੰਦਰ ਭਾਰੀ ਦਬਾਅ ਹੋਣ ਦੇ ਬਾਵਜੂਦ ਵੀ ਸ਼ੇਰਾਂ ਵਾਂਗ ਮੁਕਾਬਲਾ ਦਿੰਦਿਆਂ ਆਪਣੇ ਲੋਕਾਂ ਦਾ ਭਰੋਸਾ ਜਿੱਤਿਆ ਹੈ।

ਲੋਕਾਂ ਨਾਲ ਖੜ੍ਹਨਾ ਅਤੇ ਸਥਾਨਿਕ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਹੀ ਬੇਹਤਰ ਨਤੀਜੇ ਦਿੰਦਾ ਹੈ ਅਤੇ ਅਜਿਹਾ ਮਮਤਾ ਬੈਨਰਜੀ ਨੇ ਸਿੱਧ ਕਰ ਵਖਾਇਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਖਿਤੇ ਦੀ ਬੇਹਤਰੀ ਲਈ ਇਸੇ ਤਰ੍ਹਾਂ ਹੀ ਅਗੇ ਵਧ ਕੇ ਯੋਗਦਾਨ ਪਾਉਣਾ ਚਾਹੀਦਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ