ਪਾਕਿਸਤਾਨ ਵਿੱਚ ਸਿੱਖ ਬੰਦੇ ਨੂੰ ਮਿਲਿਆ ਵੱਡਾ ਅਹੁਦਾ

mahinder pal singh become parliamentory secretory in paksitan

ਪਾਕਿਸਤਾਨ ਵਿੱਚ ਪਹਿਲੀ ਵਾਰ ਸਿੱਖ ਵਿਅਕਤੀ ਨੂੰ ਪਾਰਲੀਮਾਨੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਮਹਿੰਦਰਪਾਲ ਸਿੰਘ ਲਹਿੰਦੇ ਪੰਜਾਬ ਦੀ ਅਸੈਂਬਲੀ ਦੀ ਮੈਂਬਰ ਹੈ ਤੇ ਹੁਣ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਪਾਰਲੀਮਾਨੀ ਸਕੱਤਰ ਬਣਾਇਆ ਗਿਆ ਹੈ।

ਮਹਿੰਦਰਪਾਲ ਸਿੰਘ ਨੇ ਆਪਣੇ ਅਹੁਦੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵੱਖ-ਵੱਖ ਘੱਟ ਗਿਣਤੀ ਭਾਈਚਾਰਿਆਂ ਤੋਂ ਨੁਮਾਇੰਦਿਆਂ ਦਾ ਚੁਣੇ ਜਾਣਾ ਦੇਸ਼ ਲਈ ਚੰਗਾ ਸੰਕੇਤ ਹੈ। ਉਹ ਪਿਛਲੇ ਦਿਨੀਂ ਇੱਕ ਸਿੱਖ ਨੌਜਵਾਨ ਨੂੰ ਪੰਜਾਬ ਦੇ ਰਾਜਪਾਲ ਦਾ ਲੋਕ ਸੰਪਰਕ ਅਧਿਕਾਰੀ ਨਿਯੁਕਤ ਕੀਤੇ ਜਾਣ ‘ਤੇ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹਿੰਦੂ ਔਰਤ ਨੂੰ ਸਿੰਧ ਦੀ ਸਿਵਲ ਜੱਜ ਲਾਏ ਜਾਣ ਤੋਂ ਘੱਟ ਗਿਣਤੀਆਂ ਭਾਈਚਾਰਿਆਂ ਵਿੱਚ ਦੇਸ਼ ਪ੍ਰਤੀ ਵਿਸ਼ਵਾਸ ਵਧਣ ਦਾ ਸੰਕੇਤ ਹੈ।

ਮਹਿੰਦਰਪਾਲ ਸਿੰਘ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਦੀ ਟਿਕਟ ‘ਤੇ ਮੁਲਤਾਨ ਤੋਂ ਐਮਪੀਏ ਚੁਣਿਆ ਗਿਆ ਹੈ। ਹੁਣ ਉਨ੍ਹਾਂ ਨੂੰ ਸਰਕਾਰ ਨੇ ਪਾਰਲੀਮਾਨੀ ਸਕੱਤਰ ਬਣਾਇਆ ਗਿਆ ਹੈ। ਸਰਕਾਰ ਵੱਲੋਂ ਲਹਿੰਦੇ ਪੰਜਾਬ ਦੇ ਮੰਤਰੀ ਵਾਲੀਆਂ ਸਾਰੀਆਂ ਸਹੂਲਤਾਂ ਵੀ ਮਹਿੰਦਰਪਾਲ ਨੂੰ ਦਿੱਤੀਆਂ ਗਈਆਂ ਹਨ।

Source:AbpSanjha