ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਅਹਿਮਦਾਬਾਦ, ਨੋਇਡਾ ਤੇ ਗਾਜ਼ੀਆਬਾਦ ‘ਚ ਸਖ਼ਤ ਪਾਬੰਦੀਆਂ ,ਧਾਰਾ144 ਲਾਗੂ

Strict-restrictions-in-Ahmedabad,-Noida-and-Ghaziabad

 ਪੂਰੇ ਦੇਸ਼ ਵਿਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ। ਕੋਵਿਡ-19 ਦੇ ਮਾਮਲਿਆਂ ‘ਚ ਵਾਧੇ ਨੂੰ ਦੇਖਦਿਆਂ  ਬਹੁਤ ਸਾਰੇ ਸੂਬਿਆਂ ਨੇ ਆਪਣੇ ਸੂਬੇ ਵਿੱਚ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਹਨ। ਇਸ ਦੇ ਚਲਦੇ ਅੱਜ ਕੋਰੋਨਾ ਦੇ ਕੇਸਾਂ ਕਾਰਨ ਗੁਜਰਾਤ ਦੇ ਅਹਿਮਦਾਬਾਦ ‘ਚ ਅੱਜ ਜਿਮ, ਸਪੋਰਟਸ ਕਲੱਬ, ਗੇਮਿੰਗ ਜੋਨ ਇਕ ਵਾਰ ਫਿਰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਇਸ ਦੇ ਨਾਲ ਹੀ ਗੁਜਰਾਤ ਦੇ ਅਹਿਮਦਾਬਾਦ ਵਿੱਚ ਸਿਟੀ ਬੱਸਾਂ ਦਾ ਸੰਚਾਲਨ ਰੋਕ ਦਿੱਤਾ ਗਿਆ ਹੈ।ਗਾਜ਼ੀਆਬਾਦ ਦੇ ਡੀਐਮ ਨੇ ਇਸ ਸੰਬੰਧੀ ਇਕ ਆਦੇਸ਼ ਜਾਰੀ ਕੀਤਾ ਹੈ। ਥੀਏਟਰਾਂ, ਹੋਟਲਾਂ, ਰੈਸਟੋਰੈਂਟਾਂ, ਸਕੂਲ-ਕਾਲਜਾਂ ਅਤੇ ਹੋਰ ਅਦਾਰਿਆਂ ਵਿੱਚ ਥਰਮਲ ਸਕੈਨਿੰਗ ਤੋਂ ਬਾਅਦ ਹੀ ਦਾਖਲੇ ਦੀ ਆਗਿਆ ਹੋਵੇਗੀ। ਸਿਰਫ 50 ਪ੍ਰਤੀਸ਼ਤ ਨੂੰ ਇਕ ਸਮੇਂ ਆਉਣ ਦੀ ਆਗਿਆ ਦਿੱਤੀ ਜਾਏਗੀ।

ਕੋਰੋਨਾ ਦੇ 84 ਪ੍ਰਤੀਸ਼ਤ ਕੇਸ ਇਨ੍ਹਾਂ 6 ਰਾਜਾਂ ਤੋਂ ਆਏ ਹਨ। ਇਨ੍ਹਾਂ ਵਿੱਚੋਂ 61.8 ਫ਼ੀਸਦ ਕੇਸ ਇਕੱਲੇ ਮਹਾਰਾਸ਼ਟਰ ਦੇ ਹਨ। ਮਹਾਰਾਸ਼ਟਰ ਵਿਚ ਹਰ ਰੋਜ਼ ਔਸਤਨ 17 ਹਜ਼ਾਰ ਮਾਮਲੇ ਸਾਹਮਣੇ ਆ ਰਹੇ ਹਨ। ਕੱਲ੍ਹ ਕੇਰਲ ਵਿੱਚ 1,970, ਪੰਜਾਬ ਵਿੱਚ 1,463, ਕਰਨਾਟਕ ਵਿੱਚ 1,135, ਗੁਜਰਾਤ ਵਿੱਚ 954 ਅਤੇ ਤਾਮਿਲਨਾਡੂ ਵਿੱਚ 867 ਨਵੇਂ ਕੇਸ ਸਾਹਮਣੇ ਆਏ ਹਨ।

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 15 ਦਿਨਾਂ ਵਿੱਚ ਦੇਸ਼ ਦੇ ਇਨ੍ਹਾਂ 6 ਰਾਜਾਂ ਦੇ 70 ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਕੇਸਾਂ ਵਿੱਚ 150 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਸਾਰੇ ਰਾਜਾਂ ਨੂੰ ਕੋਰੋਨਾ ਨੂੰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ