ਗਰਮੀ ਨੇ ਤੜਿਆ 76 ਸਾਲਾਂ ਦਾ ਰਿਕਾਰਡ, ਅਪ੍ਰੈਲ ਤੋਂ ਪਹਿਲਾਂ ਹੀ ਤਾਪਮਾਨ 40.1 ਡਿਗਰੀ

Summer-breaks-76-year-record

ਮੌਸਮ ‘ਚ ਹੋਈ ਤਬਦੀਲੀ ਕਾਰਨ ਗਰਮੀ ਰੋਜ਼ਾਨਾ ਨਵੇਂ ਰਿਕਾਰਡ ਬਣਾ ਰਹੀ ਹੈ। ਉੱਤਰ ਭਾਰਤ ‘ਚ ਤਾਪਮਾਨ ਤੇਜ਼ੀ ਨਾਲ ਵੱਧਣਾ ਸ਼ੁਰੂ ਹੋ ਗਿਆ ਹੈ। ਦਿੱਲੀ ਦੀ ਗਰਮੀ ਨੇ 76 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਕਈ ਸੂਬਿਆਂ ‘ਚ ਲੂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਪਹਾੜੀ ਇਲਾਕਿਆਂ ‘ਚ ਬਰਫ਼ਬਾਰੀ ਦਾ ਅਸਰ ਉੱਤਰੀ ਮੈਦਾਨੀ ਸੂਬਿਆਂ ‘ਚ ਨਜ਼ਰ ਆ ਸਕਦਾ ਹੈ।

ਦਿੱਲੀ ‘ਚ ਹੋਲੀ ਵਾਲੇ ਦਿਨ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ 76 ਸਾਲਾਂ ‘ਚ ਮਾਰਚ ਵਿੱਚ ਸਭ ਤੋਂ ਵੱਧ ਹੈ। ਮੌਸਮ ਵਿਭਾਗ ਦੇ ਖੇਤਰੀ ਭਵਿੱਖਬਾਣੀ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਦੱਸਿਆ ਕਿ ਸੋਮਵਾਰ ਨੂੰ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਸੈਲਸੀਅ ਦਰਜ ਕੀਤਾ ਗਿਆ, ਜੋ ਆਮ ਨਾਲੋਂ 8 ਡਿਗਰੀ ਵੱਧ ਹੈ।

ਵਿਭਾਗ ਅਨੁਸਾਰ ਮੈਦਾਨੀ ਇਲਾਕਿਆਂ ‘ਚ ਜਦੋਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਹੋਵੇ ਤੇ ਆਮ ਨਾਲੋਂ ਘੱਟੋ-ਘੱਟ 4.5 ਡਿਗਰੀ ਸੈਲਸੀਅਸ ਹੋਵੇ ਤਾਂ ਇਸ ਨੂੰ ‘ਲੂ’ ਐਲਾਨ ਦਿੱਤਾ ਜਾਂਦਾ ਹੈ।

ਵਿਭਾਗ ਅਨੁਸਾਰ ਦਿੱਲੀ ਦੇ ਨਜਫ਼ਗੜ੍ਹ ‘ਚ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਸੈਲਸੀਅਸ, ਨਰੇਲਾ ‘ਚ 41.7 ਡਿਗਰੀ ਸੈਲਸੀਅਸ, ਪੀਤਮਪੁਰਾ ਵਿੱਚ 41.6 ਡਿਗਰੀ ਅਤੇ ਪੂਸਾ ‘ਚ 41.5 ਡਿਗਰੀ ਸੈਲਸੀਅਸ ਰਿਹਾ। ਸ਼ਹਿਰ ਦਾ ਘੱਟੋ-ਘੱਟ ਤਾਪਮਾਨ 20.6 ਡਿਗਰੀ ਸੈਲਸੀਅਸ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਰਿਹਾ।

ਦੇਸ਼ ਦੇ ਹਿਮਾਲਿਆਈ ਖੇਤਰਾਂ ‘ਚ ਪੈਦਾ ਹੋਈ ਪੱਛਮੀ ਗੜਬੜੀ ਨੇ ਹੁਣ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੋਂ ਪੂਰਬੀ ਦਿਸ਼ਾ ਦਾ ਰੁੱਖ ਕਰ ਲਿਆ ਹੈ। ਉੱਥੇ ਹੀ ਮਹਾਰਾਸ਼ਟਰ ‘ਚ ਚੱਕਰਵਾਤੀ ਤੂਫ਼ਾਨ ਦੀ ਸਥਿਤੀ ਬਣੀ ਹੋਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ