ਮੌਸਮ ‘ਚ ਹੋਈ ਤਬਦੀਲੀ ਕਾਰਨ ਗਰਮੀ ਰੋਜ਼ਾਨਾ ਨਵੇਂ ਰਿਕਾਰਡ ਬਣਾ ਰਹੀ ਹੈ। ਉੱਤਰ ਭਾਰਤ ‘ਚ ਤਾਪਮਾਨ ਤੇਜ਼ੀ ਨਾਲ ਵੱਧਣਾ ਸ਼ੁਰੂ ਹੋ ਗਿਆ ਹੈ। ਦਿੱਲੀ ਦੀ ਗਰਮੀ ਨੇ 76 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਕਈ ਸੂਬਿਆਂ ‘ਚ ਲੂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਪਹਾੜੀ ਇਲਾਕਿਆਂ ‘ਚ ਬਰਫ਼ਬਾਰੀ ਦਾ ਅਸਰ ਉੱਤਰੀ ਮੈਦਾਨੀ ਸੂਬਿਆਂ ‘ਚ ਨਜ਼ਰ ਆ ਸਕਦਾ ਹੈ।
ਦਿੱਲੀ ‘ਚ ਹੋਲੀ ਵਾਲੇ ਦਿਨ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ 76 ਸਾਲਾਂ ‘ਚ ਮਾਰਚ ਵਿੱਚ ਸਭ ਤੋਂ ਵੱਧ ਹੈ। ਮੌਸਮ ਵਿਭਾਗ ਦੇ ਖੇਤਰੀ ਭਵਿੱਖਬਾਣੀ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਦੱਸਿਆ ਕਿ ਸੋਮਵਾਰ ਨੂੰ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਸੈਲਸੀਅ ਦਰਜ ਕੀਤਾ ਗਿਆ, ਜੋ ਆਮ ਨਾਲੋਂ 8 ਡਿਗਰੀ ਵੱਧ ਹੈ।
ਵਿਭਾਗ ਅਨੁਸਾਰ ਮੈਦਾਨੀ ਇਲਾਕਿਆਂ ‘ਚ ਜਦੋਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਹੋਵੇ ਤੇ ਆਮ ਨਾਲੋਂ ਘੱਟੋ-ਘੱਟ 4.5 ਡਿਗਰੀ ਸੈਲਸੀਅਸ ਹੋਵੇ ਤਾਂ ਇਸ ਨੂੰ ‘ਲੂ’ ਐਲਾਨ ਦਿੱਤਾ ਜਾਂਦਾ ਹੈ।
ਵਿਭਾਗ ਅਨੁਸਾਰ ਦਿੱਲੀ ਦੇ ਨਜਫ਼ਗੜ੍ਹ ‘ਚ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਸੈਲਸੀਅਸ, ਨਰੇਲਾ ‘ਚ 41.7 ਡਿਗਰੀ ਸੈਲਸੀਅਸ, ਪੀਤਮਪੁਰਾ ਵਿੱਚ 41.6 ਡਿਗਰੀ ਅਤੇ ਪੂਸਾ ‘ਚ 41.5 ਡਿਗਰੀ ਸੈਲਸੀਅਸ ਰਿਹਾ। ਸ਼ਹਿਰ ਦਾ ਘੱਟੋ-ਘੱਟ ਤਾਪਮਾਨ 20.6 ਡਿਗਰੀ ਸੈਲਸੀਅਸ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਰਿਹਾ।
ਦੇਸ਼ ਦੇ ਹਿਮਾਲਿਆਈ ਖੇਤਰਾਂ ‘ਚ ਪੈਦਾ ਹੋਈ ਪੱਛਮੀ ਗੜਬੜੀ ਨੇ ਹੁਣ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੋਂ ਪੂਰਬੀ ਦਿਸ਼ਾ ਦਾ ਰੁੱਖ ਕਰ ਲਿਆ ਹੈ। ਉੱਥੇ ਹੀ ਮਹਾਰਾਸ਼ਟਰ ‘ਚ ਚੱਕਰਵਾਤੀ ਤੂਫ਼ਾਨ ਦੀ ਸਥਿਤੀ ਬਣੀ ਹੋਈ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…