ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਐਨਆਈਏ ਦੇ ਨੋਟਿਸਾਂ ਦੀ ਵਿਦੇਸ਼ਾਂ ‘ਚ ਗੂੰਜ

Supporters-of-the-peasant-movement-echoed-the-NIA's-notices-abroad

ਮੋਦੀ ਸਰਕਾਰ ਕਿਸਾਨ ਅੰਦੋਲਨ ਦੇ ਸਮਰਥਕਾਂ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਨੋਟਿਸ ਜਾਰੀ ਕਰਨ ਨੂੰ ਲੈ ਕੇ ਵਿਵਾਦਾਂ ਵਿਚ ਘਿਰੀ ਹੋਈ ਹੈ। ਸਰਕਾਰ ਦੀ ਇਸ ਕਾਰਵਾਈ ਦੀ ਨਾ ਕੇਵਲ ਭਾਰਤ ਵਿੱਚ ਸਗੋਂ ਵਿਦੇਸ਼ਾਂ ਵਿੱਚ ਵੀ ਆਲੋਚਨਾ ਹੋ ਰਹੀ ਹੈ। ਇਸ ਤੋਂ ਬਾਅਦ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸੇ ਨੂੰ ਵੀ ਧੱਕਾ ਨਹੀਂ ਪਵੇਗਾ । ਸਰਕਾਰ ਇਸ ਮਾਮਲੇ ਦੀ ਜਾਂਚ ਕਰੇਗੀ।

ਇਸ ਦੌਰਾਨ ਇੰਗਲੈਂਡ ਲੇਬਰ ਪਾਰਟੀ ਦੇ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਸੰਸਦ ਵਿਚ ਇਹ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ।ਢੇਸੀ ਨੇ ਮੰਗ ਕੀਤੀ ਕਿ ਐਨਆਈਏ ਵੱਲੋਂ ਭੇਜੇ ਨੋਟਿਸਾਂ ਦਾ ਮੁੱਦਾ ਇੰਗਲੈਂਡ ਦੀ ਸਰਕਾਰ ਭਾਰਤ ਸਰਕਾਰ ਕੋਲ ਉਠਾਏ ਕਿਉਂਕਿ ਇਹ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ।

ਉਨ੍ਹਾਂ ਸੰਸਦ ਵਿੱਚ ਬੋਲਦਿਆਂ ਕਿਹਾ ਕਿ ਭਾਰਤ ਵਿੱਚ ਕਿਸਾਨ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ ਤੇ ਜਦੋਂ ਉਹ 25 ਨਵੰਬਰ ਨੂੰ ਦਿੱਲੀ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਰਸਤੇ ਵਿੱਚ ਰੋਕਿਆ ਗਿਆ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਸਨ। ਇੰਗਲੈਂਡ ਦੇ ਵਿਦੇਸ਼ ਮੰਤਰੀ ਨੇ ਢੇਸੀ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਕਿਹਾ ਕਿ ਜਦੋਂ ਉਨ੍ਹਾਂ ਦਸੰਬਰ ਵਿੱਚ ਆਪਣੇ ਹਮਰੁਤਬਾ ਕੇਂਦਰੀ ਮੰਤਰੀ ਜੈ ਸ਼ੰਕਰ ਨਾਲ ਮੀਟਿੰਗ ਕੀਤੀ ਸੀ ਉਦੋਂ ਕਿਸਾਨਾਂ ਦੇ ਅੰਦੋਲਨ ਬਾਰੇ ਚਰਚਾ ਕੀਤੀ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ