ਸੁਪਰੀਮ ਕੋਰਟ ਦਾ ਦਿੱਲੀ ਪੁਲਿਸ ਨੂੰ ਝਟਕਾ, ਅਦਾਲਤ ਟਰੈਕਟਰ ਪਰੇਡ ਵਿੱਚ ਦਖਲ ਨਹੀਂ ਦੇਗੀ

Supreme Court blows Delhi Police

ਸੁਪਰੀਮ ਕੋਰਟ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਫੈਸਲਾ ਦਿੱਲੀ ਪੁਲਿਸ ਨੂੰ ਲੈਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਵੀ ਕਿਹਾ। 26 ਜਨਵਰੀ ਵਾਲੇ ਦਿਨ ਕਿਸਾਨਾਂ ਦੀ ਤਜਵੀਜ਼ਤ ਟਰੈਕਟਰ ਪਰੇਡ ਦੀ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਜਾਰੀ ਹੈ।

ਅਦਾਲਤ ਨੇ ਕਿਹਾ ਕਿ ਇਹ ਅਮਨ -ਕਾਨੂੰਨ  ਦਾ ਮਾਮਲਾ ਹੈ। ਇਸ ਲਈ ਅਦਾਲਤ ਦਖ਼ਲ ਨਹੀਂ ਦੇਵੇਗੀ। ਪੁਲਿਸ ਖੁਦ ਵੇਖੇ ਕਿ ਇਸ ਬਾਰੇ ਕੀ ਕਰਨਾ ਹੈ। ਦਿੱਲੀ ਪੁਲਿਸ ਨੇ ਟਰੈਕਟਰ ਪਰੇਡ ਉੱਪਰ ਰੋਕ ਲਾਉਣ ਲਈ ਪਟੀਸ਼ਨ ਪਾਈ ਸੀ।

ਕਿਸਾਨ ਦੀ ਟਰੈਕਟਰ ਪਰੇਡ ਨੂੰ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਇਸ ਮਾਮਲੇ ਦੀ ਸੁਣਵਾਈ ਹੋਈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਕਿਹਾ ਸੀ ਕਿ ਪੁਲਿਸ ਦਿੱਲੀ ਵਿਚ ਕਿਸਾਨਾਂ ਦੇ ਦਾਖਲੇ ਬਾਰੇ ਫੈਸਲਾ ਕਰੇਗੀ ਕਿਉਂਕਿ ਇਹ ਕਾਨੂੰਨ ਵਿਵਸਥਾ ਦਾ ਮਾਮਲਾ ਹੈ। ਅੱਜ ਦੀ ਸੁਣਵਾਈ ਵਿੱਚ ਜਸਟਿਸ ਬੋਪੰਨਾ ਅਤੇ ਰਾਮਸੂਬਰਾਮਨੀਅਮ  ਦੀ ਥਾਂ ਜਸਟਿਸ ਐਲ ਨਾਗੇਸਵਰਾ ਰਾਓ ਅਤੇ ਵਿਨੀਤ ਸਰਨ ਮੌਜੂਦ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ