ਸੁਪਰੀਮ ਕੋਰਟ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਫੈਸਲਾ ਦਿੱਲੀ ਪੁਲਿਸ ਨੂੰ ਲੈਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਵੀ ਕਿਹਾ। 26 ਜਨਵਰੀ ਵਾਲੇ ਦਿਨ ਕਿਸਾਨਾਂ ਦੀ ਤਜਵੀਜ਼ਤ ਟਰੈਕਟਰ ਪਰੇਡ ਦੀ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਜਾਰੀ ਹੈ।
ਅਦਾਲਤ ਨੇ ਕਿਹਾ ਕਿ ਇਹ ਅਮਨ -ਕਾਨੂੰਨ ਦਾ ਮਾਮਲਾ ਹੈ। ਇਸ ਲਈ ਅਦਾਲਤ ਦਖ਼ਲ ਨਹੀਂ ਦੇਵੇਗੀ। ਪੁਲਿਸ ਖੁਦ ਵੇਖੇ ਕਿ ਇਸ ਬਾਰੇ ਕੀ ਕਰਨਾ ਹੈ। ਦਿੱਲੀ ਪੁਲਿਸ ਨੇ ਟਰੈਕਟਰ ਪਰੇਡ ਉੱਪਰ ਰੋਕ ਲਾਉਣ ਲਈ ਪਟੀਸ਼ਨ ਪਾਈ ਸੀ।
ਕਿਸਾਨ ਦੀ ਟਰੈਕਟਰ ਪਰੇਡ ਨੂੰ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਇਸ ਮਾਮਲੇ ਦੀ ਸੁਣਵਾਈ ਹੋਈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਕਿਹਾ ਸੀ ਕਿ ਪੁਲਿਸ ਦਿੱਲੀ ਵਿਚ ਕਿਸਾਨਾਂ ਦੇ ਦਾਖਲੇ ਬਾਰੇ ਫੈਸਲਾ ਕਰੇਗੀ ਕਿਉਂਕਿ ਇਹ ਕਾਨੂੰਨ ਵਿਵਸਥਾ ਦਾ ਮਾਮਲਾ ਹੈ। ਅੱਜ ਦੀ ਸੁਣਵਾਈ ਵਿੱਚ ਜਸਟਿਸ ਬੋਪੰਨਾ ਅਤੇ ਰਾਮਸੂਬਰਾਮਨੀਅਮ ਦੀ ਥਾਂ ਜਸਟਿਸ ਐਲ ਨਾਗੇਸਵਰਾ ਰਾਓ ਅਤੇ ਵਿਨੀਤ ਸਰਨ ਮੌਜੂਦ ਸੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…