Corona Updates: COVID19 ਦੇ ਕਹਿਰ ਨੂੰ ਦੇਖ ਕੇ ਸੁਪਰੀਮ ਕੋਰਟ ਨੇ ਜਾਰੀ ਕੀਤਾ ਨਿਰਦੇਸ਼, ਮੁਫ਼ਤ ਹੋਵੇਗਾ ਕੋਰੋਨਾ ਟੈਸਟ

supreme-court-directs-on-covid19-fiasco

Corona Updates: Coronavirus ‘COVID-19’ ਦੀ ਜਾਂਚ ਨੂੰ ਲੈ ਕੇ ਸੁਪਰੀਮ ਕੋਰਟ ਨੇ ਬੁੱਧਵਾਰ ਭਾਵ ਅੱਜ ਨਿਰਦੇਸ਼ ਜਾਰੀ ਕੀਤਾ ਹੈ। ਕੋਰਟ ਨੇ ਕਿਹਾ ਕਿ Corona ਦਾ ਟੈਸਟ ਮੁਫ਼ਤ ‘ਚ ਹੋਣਾ ਚਾਹੀਦਾ ਹੈ। ਦਰਅਸਲ ਸੁਪਰੀਮ ਕੋਰਟ ਨੇ ਨਿਜੀ ਲੈਬ ‘ਚ Corona ਦੇ ਟੈਸਟ ਲਈ 4500 ਰੁਪਏ ਤਕ ਲੈਣ ਦੀ ਇਜਾਜ਼ਤ ਦੇਣ ਵਾਲੀ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ‘ਤੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਕਿਹਾ ਹੈ ਕਿ ਕੋਰੋਨਾ ਟੈਸਟ ਮੁਫ਼ਤ ‘ਚ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਭਾਰਤ ਸਰਕਾਰ ਦੀ ਉਜਵਲਾ ਯੋਜਨਾ ਤਹਿਤ 3 ਮਹੀਨੇ ਮੁਫ਼ਤ ਮਿਲੇਗਾ ਗੈਸ ਸਿਲੰਡਰ

ਕੋਰਟ ਨੇ ਕਿਹਾ ਕਿ ਸਰਕਾਰ ਨੂੰ ਇਕ ਪ੍ਰਕਿਰਿਆ ਬਣਾਉਣੀ ਚਾਹੀਦੀ ਹੈ, ਜਿਸ ਨਾਲ ਜੋ ਲੋਕ ਪ੍ਰਾਈਵੇਟ ਲੈਬ ‘ਚ ਆਪਣਾ ਟੈਸਟ ਕਰਾਉਣ, ਉਨ੍ਹਾਂ ਦਾ ਪੈਸਾ ਵਾਪਸ ਕੀਤਾ ਜਾ ਸਕੇ। ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਪ੍ਰਾਈਵੇਟ ਲੈਬ ਨੂੰ ਕੋਰੋਨਾ ਜਾਂਚ ਲਈ ਪੈਸੇ ਲੈਣ ਦੀ ਆਗਿਆ ਨਹੀਂ ਹੋਣੀ ਚਾਹੀਦੀ। ਇਸ ‘ਤੇ ਸਰਕਾਰ ਵਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਨ੍ਹਾਂ ਸਾਰੇ ਸੁਝਾਵਾਂ ‘ਤੇ ਵਿਚਾਰ ਕਰਾਂਗੇ। ਤੁਸ਼ਾਰ ਮਹਿਤਾ ਨੇ ਦੱਸਿਆ ਕਿ ਅਜੇ 118 ਲੈਬ ਰੋਜ਼ਾਨਾ 15,000 ਟੈਸਟ ‘ਤੇ ਕੰਮ ਕਰ ਰਹੇ ਹਨ। ਹੁਣ ਅਸੀਂ 47 ਹੋਰ ਪ੍ਰਾਈਵੇਟ ਲੈਬ ਨੂੰ ਟੈਸਟ ਦੀ ਇਜਾਜ਼ਤ ਦੇਣ ਵਾਲੇ ਹਾਂ।

ਉਨ੍ਹਾਂ ਇਹ ਵੀ ਦੱਸਿਆ ਕਿ ਡਾਕਟਰਾਂ ਲਈ ਨਿੱਜੀ ਸੁਰੱਖਿਆ ਉਪਕਰਣ (ਪੀ. ਪੀ. ਈ.) ਕਿੱਟ ਸਮੇਤ ਸਾਰੇ ਮੈਡੀਕਲ ਉਪਕਰਣ ਦਾ ਤੇਜ਼ੀ ਨਾਲ ਇੰਤਜ਼ਾਮ ਕੀਤਾ ਜਾ ਰਿਹਾ ਹੈ। ਕੋਰਟ ਨੇ ਇਹ ਵੀ ਕਿਹਾ ਕਿ ਡਾਕਟਰ ਅਤੇ ਮੈਡੀਕਲ ਸਟਾਫ ਕੋਰੋਨਾ ਨਾਲ ਜੰਗ ‘ਚ ਯੋਧਾ ਹਨ, ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਲੋਕਾਂ ਦੀ ਸੁਰੱਖਿਆ ਬੇਹੱਦ ਜ਼ਰੂਰੀ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ