ਮਹਾਰਾਸ਼ਟਰ ਵਿੱਚ ਫਲੋਰ ਟੈਸਟ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

supreme-court-verdict-on-floor-test

ਮਹਾਰਾਸ਼ਟਰ ਵਿੱਚ ਫਲੋਰ ਟੈਸਟ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆ ਗਿਆ ਹੈ। ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਕੱਲ੍ਹ ਸ਼ਾਮ 5 ਵਜੇ ਤੱਕ ਸਾਰੇ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਪੂਰਾ ਹੋ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੱਲ੍ਹ ਸੂਬਾ ਵਿਧਾਨ ਸਭਾ ‘ਚ ਸਹੁੰ ਚੁੱਕਣ ਤੋਂ ਬਾਅਦ ਮਹਾਰਾਸ਼ਟਰ ਦੇ ਵਿੱਚ ਫਲੋਰ ਟੈਸਟ ਹੋਵੇ। ਕੋਰਟ ਨੇ ਇਹ ਵੀ ਕਿਹਾ ਹੈ ਕਿ ਇਸ ਲਈ ਜੋ ਵੀ ਵੋਟਿੰਗ ਹੋਵੇਗੀ ਉਹ ਵੋਟਿੰਗ ਗੁਪਤ ਨਾ ਹੋਵੇ।

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਦਾਲਤ ਤੇ ਵਿਧਾਨ ਸਭਾ ਦੇ ਅਧਿਕਾਰ ਨੂੰ ਲੈ ਕੇ ਕਾਫ਼ੀ ਲੰਮੇ ਸਮੇਂ ਤੋਂ ਬਹਿਸ ਹੋ ਰਹੀ ਹੈ। ਅਦਾਲਤ ਨੇ ਕਿਹਾ ਕਿ ਲੋਕਤੰਤਰੀ ਕਦਰਾਂ ਕੀਮਤਾਂ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ। ਨਾਗਰਿਕਾਂ ਨੂੰ ਚੰਗੇ ਸ਼ਾਸਨ ਦਾ ਅਧਿਕਾਰ ਹੈ। ਦੱਸ ਦੇਈਏ ਕਿ ਦੋ ਦਿਨਾਂ ਦੀ ਸੁਣਵਾਈ ਤੋਂ ਬਾਅਦ ਕੋਰਟ ਨੇ ਕੱਲ੍ਹ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਇਹ ਸੁਣਵਾਈ ਕੱਲ੍ਹ ਡੇਢ ਘੰਟੇ ਚੱਲੀ, ਜਿਸ ‘ਚ ਸਾਰੀਆਂ ਧਿਰਾਂ ਨੇ ਆਪਣੀ ਤਰਫ਼ੋਂ ਸਖ਼ਤ ਦਲੀਲਾਂ ਪੇਸ਼ ਕੀਤੀਆਂ।

ਜ਼ਰੂਰ ਪੜ੍ਹੋ: ਸੈਕਟਰ-11 ਵਿੱਚ ਸਥਿਤ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਨੂੰ ਆਈ ਅੱਤਵਾਦੀ ਹਮਲੇ ਦੀ ਧਮਕੀ ਭਰੀ ਈ-ਮੇਲ

ਇਸ ਦੇ ਨਾਲ ਹੀ ਸ਼ਿਵ ਸੈਨਾ ਦੇ ਵਕੀਲ ਕਪਿਲ ਸਿੱਬਲ ਨੇ ਮਹਾਰਾਸ਼ਟਰ ‘ਚ ਰਾਤੋ ਰਾਤ ਰਾਸ਼ਟਰਪਤੀ ਸ਼ਾਸਨ ਖ਼ਤਮ ਕਰਨ ਤੇ ਸਵੇਰੇ ਜਲਦੀ ‘ਚ ਦੇਵੇਂਦਰ ਫੜਨਵੀਸ ਦੀ ਸਹੁੰ ਚੁੱਕਣ ਦੇ ਫੈਸਲੇ ‘ਤੇ ਸਵਾਲ ਉਠਾਇਆ ਸੀ। ਅਦਾਲਤ ਨੇ ਕਪਿਲ ਸਿੱਬਲ ਨੂੰ ਇਹ ਸਵਾਲ ਚੁੱਕਣ ਤੋਂ ਰੋਕ ਦਿੱਤਾ ਸੀ ਕਿ ਫਿਲਹਾਲ ਇਸ ‘ਤੇ ਸੁਣਵਾਈ ਨਹੀਂ ਹੋ ਰਹੀ, ਤਾਂ ਕਪਿਲ ਸਿੱਬਲ ਨੇ 24 ਘੰਟਿਆਂ ‘ਚ ਫਲੋਰ ਟੈਸਟ ਦੀ ਮੰਗ ਕੀਤੀ ਸੀ। ਇਸ ਦੌਰਾਨ ਸ਼ਿਵ ਸੈਨਾ ਨੇ ਮੁੰਬਈ ਦੇ ਹੋਟਲ ਗ੍ਰੈਂਡ ਹਯਾਤ ਵਿਖੇ ਗੱਠਜੋੜ ਦੇ 162 ਵਿਧਾਇਕਾਂ ਦੀ ਪਰੇਡ ਕੀਤੀ। ਹੋਟਲ ‘ਚ ‘We are 162’ ਦੇ ਬੈਨਰ ਵੀ ਲਗਾਏ ਗਏ ਸੀ।